Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 05 ਜੁਲਾਈ 2025

ਅੰਗ: 609
ਸੋਰਠਿ ਮਹਲਾ ੫ ॥* *ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 13 December 2025

ang: 647Salok Mahalaa 3 ॥ Parthaai saakhee mahaa purakh bolde saajhee sagal jahaanai ॥ Gurmukh hoe su bhau kare aapnaa aap pachhaanai ॥ Gur parsaadee jeevat marai taa man hee te man maanai ॥ Jin kau man kee parteet naahee Naanak se kiaa katheh giaanai ॥1॥ Mahalaa 3 ॥ Gurmukh... Read more

Like Save

ਵਾਹਿਗੁਰੂ ਜੀ ਦਾ ਨਾਮ ਜਪਣ ਨਾਲ ਮਨ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ ਅਤੇ ਦੁੱਖ ਤਕਲੀਫ

ਵਾਹਿਗੁਰੂ ਜੀ ਦਾ ਨਾਮ ਜਪਣ ਨਾਲ ਮਨ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ ਅਤੇ ਦੁੱਖ ਤਕਲੀਫ਼ਾਂ ਨਾਲ ਲੜਨ ਦਾ ਹੌਂਸਲਾ ਮਿਲਦਾ ਹੈ ਲਿਖੋ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

Like Save

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ॥ ਭੱਟ ਨਲ੍ਹ ਜੀ 139

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ॥ ਭੱਟ ਨਲ੍ਹ ਜੀ 1399 ਸਵਈਏ ਮਹਲੇ ਚਉਥੇ ਕੇ ਹੇ ਮੇਰੇ ਮਨ! ਜੇ ਤੂੰ ਰੱਬੀ ਅਕਲ, ਰਿੱਧੀ ਤੇ ਸਿੱਧੀ ਚਾਹੁੰਦਾ ਹੈਂ, ਤਾਂ ‘ਗੁਰੂ’ ‘ਗੁਰੂ’ ਜਪਿਆ ਕਰ, ਗੁਰੂ ਦੇ ਉਪਦੇਸ਼ ਤੇ ਤੁਰਿਆਂ ਸਭ ਦਾਤਾਂ ਮਿਲ ਜਾਂਦੀਆਂ ਹਨ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save