Skip to content
Nitnama app icon Nitnama.
Back to community

ਪਰਿਵਾਰ ਵਿਛੋੜਾ ਸਰਸਾ ਨੰਗਲ

ਪਰਿਵਾਰ ਵਿਛੋੜਾ ਸਰਸਾ ਨੰਗਲ
ਦਸੰਬਰ ਮਹੀਨੇ ਦੇ ਵਿੱਚ ਬਹੁਤ ਹੀ ਜ਼ਿਆਦਾ ਠੰਡ ਪੈਂਦੀ ਹੈ ਪਰ ਇਸ ਦਸੰਬਰ ਮਹੀਨੇ ਦੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਅਤੇ ਗੁਰੂ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ।6 ਪੋਹ ਦੀ ਰਾਤ ਨੂੰ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਦੇ ਵਕਤ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪਰਿਵਾਰ ਤੇ ਕੁੱਝ ਸਿੰਘਾਂ ਦੀ ਟੁੱਕੜੀ ਨਾਲ ਚੱਲੇ ਸੀ।ਜਿਸ ਵਕਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਰਸਾ ਨਦੀ ਕੋਲ ਪਹੁੰਚੇ ਤਾਂ ਇਸ ਗੱਲ ਦਾ ਪਤਾ ਮੁਗਲਾਂ ਨੂੰ ਲੱਗ ਗਿਆ। ਮੁਗਲਾਂ ਵੱਲੋਂ ਗੁਰੂ ਸਾਹਿਬ ਅਤੇ ਉਹਨਾਂ ਦੇ ਪਰਿਵਾਰ ਤੇ ਹਮਲਾ ਕਰ ਦਿੱਤਾ ਗਿਆ।ਗੁਰੂ ਸਾਹਿਬ ਜੀ ਨੇ ਖਾਲਸਾ ਫ਼ੌਜ ਨੂੰ ਦੋ ਹਿੱਸਿਆ ਵਿੱਚ ਵੰਡਿਆ,ਇੱਕ ਮੁਗਲਾਂ ਨੂੰ ਰੋਕਣ ਵਾਸਤੇ ਤੇ ਦੂਸਰੀ ਸਰਸਾ ਨਦੀ ਪਾਰ ਕਰਨ ਲਈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਸਮੇਤ ਸਿੰਘਾਂ ਦੇ ਨਾਲ ਸਰਸਾ ਨਦੀ ਪਾਰ ਕਰ ਰਹੇ ਸੀ। ਉਸ ਵਕਤ ਸਰਸਾ ਨਦੀ ਦੇ ਵਿੱਚ ਬਹੁਤ ਹੀ ਜ਼ੋਰ ਦਾ ਹੜ੍ਹ ਆਇਆ ਹੋਇਆ ਸੀ।ਇੱਕ ਪਾਸੇ ਮੁਗਲਾਂ ਦੀ ਫੌਜ ਤੇ ਦੂਸਰੇ ਪਾਸੇ ਨਦੀ ਦੇ ਹੜ੍ਹ ਨੇ ਪੂਰਾ ਪਰਿਵਾਰ ਖੇਰੂ-ਖੇਰੂ ਕਰ ਦਿੱਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪਰਿਵਾਰ ਸਰਸਾ ਨਦੀ ‘ਚ ਹੜ੍ਹ ਆਉਣ ਕਾਰਨ ਤਿੰਨ ਹਿੱਸਿਆ ਦੇ ਵਿੱਚ ਵੰਡਿਆ ਗਿਆ।ਗੁਰੂ ਸਾਹਿਬ ਤੇ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ,ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਤੇ 40 ਸਿੰਘ ਇੱਕ ਪਾਸੇ ਰਹਿ ਗਏ ਤੇ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਨਦੀ ਦੇ ਦੂਸਰੇ ਪਾਸੇ ਗੁਰੂ-ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨਾਲ ਮੋਰਿੰਡੇ ਚੱਲੇ ਗਏ ਅਤੇ ਸਾਹਿਬਜ਼ਾਦਿਆਂ ਦੀ ਮਾਤਾ ਸਾਹਿਬ ਕੌਰ ਜੀ ਅਤੇ ਕੁੱਝ ਸਿੰਘ ਦਿੱਲੀ ਪਹੁੰਚ ਗਏ।ਇਸ ਕਾਲੀ ਰਾਤ ਅਤੇ ਸਰਸਾ ਨਦੀ ਵਿੱਚ ਆਏ ਹੜ੍ਹ ਨੇ ਪੂਰਾ ਪਰਿਵਾਰ ਵਿਛੋੜ ਦਿੱਤਾ ਜੋ ਉਸ ਤੋਂ ਬਾਅਦ ਕਦੇ ਵੀ ਆਪਸ ‘ਚ ਮਿਲ ਨਹੀਂ ਸਕਿਆ।ਅੱਜ ਇਸ ਅਸਥਾਨ ਤੇ ਸਰਸਾ ਨਦੀ ਦੇ ਕਿਨਾਰੇ ਕਦੇ ਨਾ ਭੁੱਲਣ ਵਾਲੇ ਵਿਛੋੜੇ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਬਣਿਆ ਹੋਇਆ ਹੈ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਅਕਤੂਬਰ 2025

ਅੰਗ: 703ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਮਾਰਚ 2026

ਅੰਗ: 619ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪... Read more

Like Save

ਸੰਸਾਰ ਪਿਆਜ਼ ਵਰਗਾ ਹੈ ਪਰਤਾਂ ਹੀ ਪਰਤਾਂ ਹਨ ਅੰਦਰ ਕੁਝ ਵੀ ਨਹੀਂ ਪਰਤ ਦੇ ਅੰਦਰ ਪਰਤ

ਸੰਸਾਰ ਪਿਆਜ਼ ਵਰਗਾ ਹੈ ਪਰਤਾਂ ਹੀ ਪਰਤਾਂ ਹਨ ਅੰਦਰ ਕੁਝ ਵੀ ਨਹੀਂ ਪਰਤ ਦੇ ਅੰਦਰ ਪਰਤ ਹੈ ਅੰਦਰ ਕੁਝ ਵੀ ਨਹੀਂ ਹੈ ਜਦੋਂ ਇਹ ਪਕੜ ਵਿੱਚ ਆ ਜਾਵੇਗਾ ਫਿਰ ਤੁਹਾਨੂੰ ਇੱਥੇ ਰੋਕਣ ਲਈ ਕੁਝ ਵੀ ਨਹੀਂ ਬਚੇਗਾ

Like Save

गुर का सबदु रिदै धिआइ ॥अर्थ: गुरु के शब्द को अपने हृदय में धारण कर उसक

गुर का सबदु रिदै धिआइ ॥अर्थ: गुरु के शब्द को अपने हृदय में धारण कर उसका ध्यान करो, क्योंकि यही आत्मिक जीवन का सही मार्ग है।स्रोत: श्री गुरु ग्रंथ साहिब जी: अंग 393

Like Save