Skip to content
Nitnama app icon Nitnama.
Back to community

ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ)

ਸ਼ਹੀਦੀ ਦਿਹਾੜਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ)
ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ)(13 ਦਸੰਬਰ 1649 -22 ਦਸੰਬਰ 1704)[1] ਦਾ ਜਨਮ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪ੍ਰੇਮੋ ਦੀ ਕੁੱਖੋਂ ਹੋਇਆ। ਜਨਮ :- 13 ਦਸੰਬਰ 1649 ਗੱਗੋਮਾਹਲ ਅੰਮ੍ਰਿਤਸਰ ਮੌਤ :- 22 ਦਸੰਬਰ 1704 ਚਮਕੌਰ ਸਾਹਿਬ, ਪੰਜਾਬ ਸਿਰਲੇਖ :- ਰੰਘਰੇਟੇ ਗੁਰੂ ਕੇ ਬੇਟੇ ਜੀਵਨ ਸਾਥੀ :- ਰਾਜ ਕੌਰ ਮਾਤਾ-ਪਿਤਾ :- ਸਦਾ ਨੰਦ ਮਾਤਾ ਪ੍ਰੇਮੋ ਯੋਗਦਾਨ ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਜ਼ਲੂਮਾਂ ਦੀ ਰਾਖੀ ਲਈ ਸ਼ਹਾਦਤ ਦੇਣ ਲਈ ਦਿੱਲੀ ਗਏ ਸਨ, ਉਸ ਵੇਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ ਵੀ ਔਰੰਗਜ਼ੇਬ ਦੇ ਹੁਕਮਾਂ ਅਨੁਸਾਰ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ, ਉਸ ਵਕਤ ਸਖਤ ਪਹਿਰਿਆਂ ਵਿੱਚੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਭਾਈ ਜੈਤਾ ਜੀ ਨੇ ਚੁੱਕ ਕੇ ਦੁਸ਼ਾਲੇ ਵਿੱਚ ਲਪੇਟ ਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਚਾਲੇ ਪਾ ਦਿੱਤੇ। ਮੰਜ਼ਿਲਾਂ ਕੱਟਦੇ ਹੋਏ ਡਰਾਵਣੇ ਜੰਗਲਾਂ ਦੀ ਪ੍ਰਵਾਹ ਨਾ ਕਰਦਿਆਂ ਭਾਈ ਜੈਤਾ ਸ੍ਰੀ ਕੀਰਤਪੁਰ ਸਾਹਿਬ ਪੁੱਜੇ ਅਤੇ ਬਾਲ ਗੋਬਿੰਦ ਰਾਏ ਨੂੰ ਸ੍ਰੀ ਆਨੰਦਪੁਰ ਸਾਹਿਬ ਸੀਸ ਲਿਆਉਣ ਬਾਰੇ ਸੁਨੇਹਾ ਭੇਜਿਆ ਗਿਆ। ਬਾਲ ਗੋਬਿੰਦ ਰਾਏ, ਮਾਤਾ ਗੁਜਰੀ ਜੀ ਸਮੇਤ ਸੰਗਤ ਦੇ ਕੀਰਤਪੁਰ ਸਾਹਿਬ ਪੁੱਜੇ, ਜਿੱਥੇ ਉਹਨਾਂ ਨੇ ਪਵਿੱਤਰ ਸੀਸ ਇੱਕ ਸੁੰਦਰ ਪਾਲਕੀ ਵਿੱਚ ਸਜਾ ਕੇ ਸ੍ਰੀ ਆਨੰਦਪੁਰ ਸਾਹਿਬ ਲਿਆਂਦਾ। ਰੰਘਰੇਟੇ ਗੁਰੂ ਕੇ ਬੇਟੇ ਇਸ ਸਮੇਂ ਬਾਲ ਗੋਬਿੰਦ ਰਾਏ ਨੇ ਭਾਈ ਜੈਤਾ ਜੀ ਨੂੰ ਆਪਣੀ ਛਾਤੀ ਨਾਲ ਲਗਾ ਕੇ ਰੰਘਰੇਟੇ ਗੁਰੂ ਕੇ ਬੇਟੇ ਹੋਣ ਦਾ ਵਰ ਦਿੱਤਾ। ਅੰਮ੍ਰਿਤ ਛੱਕਣ ਤੋਂ ਬਾਅਦ ਭਾਈ ਜੈਤਾ ਜੀ ਜੀਵਨ ਸਿੰਘ ਬਣ ਗਏ। ਜ਼ੁਲਮ ਤੇ ਜ਼ਾਲਮ ਨਾਲ ਟੱਕਰ ਲੈਣ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਫੌਜਾਂ ਅਤੇ ਕਿਲ੍ਹਿਆਂ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ ਤੇ ਪਹਿਲੀ ਵਾਰ 10 ਹਜਾਰ ਖਾਲਸਾ ਫੌਜ ਬਾਬਾ ਜੀਵਨ ਸਿੰਘ ਦੀ ਕਮਾਨ ਥੱਲੇ ਤਿਆਰ ਕੀਤੀ, ਜਿਸ ਦਾ ਸੈਨਾਪਤੀ ਵੀ ਬਾਬਾ ਜੀਵਨ ਸਿੰਘ ਥਾਪਿਆ। ਇਸ ਮਹਾਨ ਸੂਰਬੀਰ ਅਤੇ ਦਲੇਰ ਬਾਬਾ ਜੀਵਨ ਸਿੰਘ ਨੇ ਸਿੱਖੀ ਸਿਦਕ ਦੀਆਂ ਉੱਚੀਆਂ-ਸੁੱਚੀਆਂ ਪ੍ਰੰਪਰਾਵਾਂ ਦਾ ਝੰਡਾ ਬੁਲੰਦ ਰੱਖਿਆ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਅਪ੍ਰੈਲ 2026

ਅੰਗ: 666ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾ... Read more

Like Save

फरीदा बुरे दा भला करि गुसा मनि न हढाइ ॥ देही रोगु न लगई पलै सभु किछु प

फरीदा बुरे दा भला करि गुसा मनि न हढाइ ॥ देही रोगु न लगई पलै सभु किछु पाइ ॥७८॥अर्थ: हे फरीद! जो तुम्हारे साथ बुरा व्यवहार करे, तुम उसके साथ भी भलाई करो। अपने मन में क्रोध या द्वेष मत रखो। इस प्रकार मनुष्य क्रोध और वैर से उत्पन्न कष्टों से बचता है और जीवन में आत्मिक शांति तथा... Read more

Like Save

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ

ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ ਹੇ ਸਤਿਗੁਰੂ ਜੀ ਸਾਨੂੰ ਆਪਣੇ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼ਿਸ਼ ਕਰੋ ਜੀ । ਅਸੀ ਪੂਰਨ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਨੂੰ ਵੀ ਤਰਸਦੇ ਹਾਂ ਹੋ ਸਕਦਾ ਕਿਧਰੇ ਸ... Read more

ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਅੰਗਦ ਦੇਵ ਜੀ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਜੂਨ 2026

ਅੰਗ: 877ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅ... Read more

Like Save