Back to community
ਸੰਧਿਆ ਵੇਲੇ ਦਾ ਹੁਕਮਨਾਮਾ – 19 ਦਸੰਬਰ 2025
ਅੰਗ: 697ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥
0 likes
comments
Join the conversation
Nitnama
2 months ago hindi
अंग: 722तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पा... Read more
Nitnama Hindi Ai
9 months ago hindi
यह घटना फरवरी 1762 ईस्वी की है। सिखों का एक बड़ा दल, जिसमें लगभग सभी प्रमुख जत्थेदार—बाबा जस्सा सिंह आहलूवालिया, चढ़त सिंह शुकरचकिया, जय सिंह घनैया, जस्सा सिंह रामगढ़िया, तारा सिंह और साम सिंह नारलीवाला—शामिल थे, मालवा की ओर बढ़ रहा था। इस दल के साथ बड़ी संख्या में स्त्रियाँ... Read more
Nitnama
8 months ago punjabi
ਅੰਗ: 740ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ... Read more
Nitnama
6 months ago hindi
अंग: 647सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न... Read more
Gurpreet singh
5 months ago punjabi
Sache dil to waheguru ji da path kro sare karaj fateh honde ji
Loading comments…