Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਦਸੰਬਰ 2025

ਅੰਗ: 608
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਅਰਥ: ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 07 जून 2026

अंग: 877रामकली महला १ ॥ सुरति सबदु साखी मेरी सिंङी बाजै लोकु सुणे ॥ पतु झोली मंगण कै ताई भीखिआ नामु पड़े ॥१॥बाबा गोरखु जागै ॥ गोरखु सो जिनि गोइ उठाली करते बार न लागै ॥१॥ रहाउ॥पाणी प्राण पवणि बंधि राखे चंदु सूरजु मुखि दीए ॥ मरण जीवण कउ धरती दीनी एते गुण विसरे ॥२॥सिध साधिक अरु... Read more

Like Save

ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ਅਰਥ: ਹੇ ਮਨ! ਆਪਣੇ ਹਰ ਸਾ

ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ਅਰਥ: ਹੇ ਮਨ! ਆਪਣੇ ਹਰ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰ। ਜਦੋਂ ਮਨੁੱਖ ਆਪਣੇ ਹਿਰਦੇ ਵਿੱਚ ਪ੍ਰਭੂ ਦੀ ਯਾਦ ਵਸਾਈ ਰੱਖਦਾ ਹੈ, ਤਾਂ ਉਸ ਦੇ ਮਨ ਦੀਆਂ ਚਿੰਤਾਵਾਂ ਦੂਰ ਹੋਣ ਲੱਗਦੀਆਂ ਹਨ। ਪ੍ਰਭੂ ਦਾ ਨਾਮ ਮਨ ਨੂੰ ਆਤਮਕ ਸ਼ਾਂਤੀ, ਹੌਸਲਾ ਅਤੇ ਭਰੋਸਾ ਬਖ਼ਸ਼ਦਾ ਹੈ।ਸਰੋਤ: ਸ੍ਰੀ ਗੁ... Read more

Like Save

ਹਰਿ ਕਾ ਨਾਮੁ ਜਪਹੁ ਜੀ ਸਦਾ ॥ਅਰਥ: ਹੇ ਜੀਵੋ! ਸਦਾ ਪਰਮਾਤਮਾ ਦੇ ਨਾਮ ਦਾ ਜਾਪ ਕਰਦੇ

ਹਰਿ ਕਾ ਨਾਮੁ ਜਪਹੁ ਜੀ ਸਦਾ ॥ਅਰਥ: ਹੇ ਜੀਵੋ! ਸਦਾ ਪਰਮਾਤਮਾ ਦੇ ਨਾਮ ਦਾ ਜਾਪ ਕਰਦੇ ਰਹੋ, ਕਿਉਂਕਿ ਇਹੀ ਜੀਵਨ ਦਾ ਸੱਚਾ ਆਸਰਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 263

Like Save

ਲੱਖਾਂ ਦੁੱਖ ਵੀ ਸੁੱਖ ਬਣ ਜਾਂਦੇ ਨੇ, ਜਦੋਂ ਮੁੱਖ 'ਤੇ "ਵਾਹਿਗੁਰੂ-ਵਾਹਿਗੁਰੂ" ਦਾ ਜ

ਲੱਖਾਂ ਦੁੱਖ ਵੀ ਸੁੱਖ ਬਣ ਜਾਂਦੇ ਨੇ, ਜਦੋਂ ਮੁੱਖ 'ਤੇ "ਵਾਹਿਗੁਰੂ-ਵਾਹਿਗੁਰੂ" ਦਾ ਜਾਪ ਹੁੰਦਾ ਹੈ।

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਮਈ 2026

ਅੰਗ: 646ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹ... Read more

Like Save