Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 21 ਦਸੰਬਰ 2025

ਅੰਗ: 692
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਹਰਿ ਕਾ ਨਾਮੁ ਅੰਮ੍ਰਿਤੁ ਹੈ ਪੀਵਹੁ ਸੰਤਹੁ ॥ਅਰਥ: ਪ੍ਰਭੂ ਦਾ ਨਾਮ ਅੰਮ੍ਰਿਤ ਵਰਗਾ ਮਿ

ਹਰਿ ਕਾ ਨਾਮੁ ਅੰਮ੍ਰਿਤੁ ਹੈ ਪੀਵਹੁ ਸੰਤਹੁ ॥ਅਰਥ: ਪ੍ਰਭੂ ਦਾ ਨਾਮ ਅੰਮ੍ਰਿਤ ਵਰਗਾ ਮਿੱਠਾ ਹੈ। ਹੇ ਸੰਤੋ! ਇਸ ਨਾਮ ਰਸ ਨੂੰ ਪੀਓ ਅਤੇ ਆਤਮਕ ਆਨੰਦ ਪ੍ਰਾਪਤ ਕਰੋ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 616

Like Save

ਸੰਧਿਆ ਵੇਲੇ ਦਾ ਹੁਕਮਨਾਮਾ – 08 ਮਈ 2026

ਅੰਗ: 633ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥... Read more

Like Save

नामु रते से निरमले ॥अर्थ: जो मनुष्य परमात्मा के नाम में रंगे रहते हैं,

नामु रते से निरमले ॥अर्थ: जो मनुष्य परमात्मा के नाम में रंगे रहते हैं, वे भीतर से पवित्र हो जाते हैं।स्रोत: श्री गुरु ग्रंथ साहिब जी: अंग 19

Like Save

ਸੰਧਿਆ ਵੇਲੇ ਦਾ ਹੁਕਮਨਾਮਾ – 07 ਫਰਵਰੀ 2026

ਅੰਗ: 721ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ... Read more

Like Save