Skip to content
Nitnama app icon Nitnama.
Back to community

ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ ਬੱਚਿਆਂ ਨੂੰ ਇਤਿਹਾਸ

ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ ਬੱਚਿਆਂ ਨੂੰ ਇਤਿਹਾਸ ਬਾਰੇ ਦੱਸ ਕੇ ਇਹ ਹਫਤਾ ਮਨਾਓ ਜੀ । ⚜ * ਸ਼ਹੀਦੀ ਹਫਤਾ * ⚜ ⚜ 20 ਦਸੰਬਰ ਤੋਂ 27 ਦਸੰਬਰ ਤੱਕ ⚜ 6 ਪੋਹ / 20 ਦਸੰਬਰ : ਸਵੇਰੇ ਗੁਰੂ ਸਾਹਿਬ ਨੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ । 6 ਪੋਹ / 20 ਦਸੰਬਰ : ਦੀ ਰਾਤ ਗੁਰੂ ਜੀ ਅਤੇ ਵਡੇ ਸਾਹਿਬਜ਼ਾਦੇ ਕੋਟਲਾ ਨਿਹੰਗ ਰੋਪੜ ਵਿਖੇ ਨਿਹੰਗ ਖਾਂ ਕੋਲ ਰਹੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਕੁੰਮੇ ਮਾਸ਼ਕੀ ਦੀ ਝੁਗੀ ਵਿਚ ਰਹੇ 7 ਪੋਹ / 21 ਦਸੰਬਰ : ਗੁਰੂ ਸਾਹਿਬ ਅਤੇ ਵਡੇ ਸਾਹਿਬਜ਼ਾਦੇ ਸ਼ਾਮ ਤੱਕ ਚਮਕੌਰ ਸਾਹਿਬ ਪਹੁੰਚੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ ਲੈ ਗਿਆ 8 ਪੋਹ / 22 ਦਸੰਬਰ : ਚਮਕੋਰ ਗੜੀ ਦੀ ਜੰਗ ਸ਼ੁਰੂ ਹੋਈ ਬਾਬਾ ਅਜੀਤ ਸਿੰਘ ਜੀ ਉਮਰ 17 ਸਾਲ ਭਾਈ ਮੋਹਕਮ ਸਿੰਘ ( ਪੰਜਾ ਪਿਆਰਿਆਂ ਵਿਚੋਂ ) ਅਤੇ 7 ਹੋਰ ਸਿੰਘਾ ਨਾਲ ਸ਼ਹੀਦ ਹੋਏ ਬਾਬਾ ਜੁਝਾਰ ਸਿੰਘ ਉਮਰ 14 ਸਾਲ ਭਾਈ ਹਿੰਮਤ ਸਿੰਘ ਅਤੇ ਭਾਈ ਸਾਹਿਬ ਸਿੰਘ ( ਪੰਜਾ ਪਿਆਰਿਆਂ ਵਾਲੇ ) ਅਤੇ ਤਿੰਨ ਹੋਰ ਸਿੰਘਾਂ ਸਮੇਤ ਸ਼ਹੀਦ ਹੋਏ ਅਤੇ 8 ਪੋਹ / 22 ਦਸੰਬਰ : ਨੂੰ ਹੀ ਮੋਰਿੰਡੇ ਦੇ ਚੋਧਰੀ ਗਨੀ ਖਾਨ ਅਤੇ ਮਨੀ ਖਾਨ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਦੇ ਘਰੋਂ ਗ੍ਰਿਫਤਾਰ ਕਰਕੇ ਤੁਰ ਪਏ 9 ਪੋਹ / 23 ਦਿਸੰਬਰ : ਨੂੰ ਰਾਤ ਰਹਿੰਦੀ ਤੜਕ ਸਾਰ ਗੁਰੂ ਸਾਹਿਬ ਸਿੰਘਾ ਦੇ ਹੁਕਮ ਅੰਦਰ ਚਮਕੋਰ ਦੀ ਗੜੀ ਵਿਚੋਂ ਨਿਕਲ ਗਏ 9 ਪੋਹ / 23 ਦਿਸੰਬਰ : ਦੀ ਰਾਤ ਦਸ਼ਮੇਸ਼ ਜੀ ਨੇ ਮਾਛੀਵਾੜੇ ਦੇ ਜੰਗਲ ਵਿੱਚ ਅਤੇ ਦਾਦੀ ਸਮੇਤ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਠੰਡੇ ਬੁਰਜ ਵਿਚ ਗੁਜਾਰੀ 10 ਅਤੇ 11 ਪੋਹ / 24 ਅਤੇ 25 ਦਸੰਬਰ : ਦੋ ਦਿਨ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੇ ਸੂਬੇ ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਅਤੇ ਪਿਤਾ ਦਸ਼ਮੇਸ਼ ਜੀ ਉੱਚ ਦੇ ਪੀਰ ਬਣ ਪਿੰਡ ਆਲਮਗੀਰ ਤੱਕ ਸਫਰ ਵਿੱਚ ਰਹੇ 12 ਪੋਹ / 26 ਦਸੰਬਰ. : ਬਾਬਾ ਜ਼ੋਰਾਵਰ ਸਿੰਘ ਉਮਰ 7 ਸਾਲ ਅਤੇ ਬਾਬਾ ਫਤਿਹ ਸਿੰਘ ਉਮਰ 5 ਸਾਲ ਸੀ ਦੋਵੇਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤੇ ਗਏ । ਮਾਤਾ ਗੁਜਰ ਕੌਰ ਜੀ ਠੰਢੇ ਬੁਰਜ ਵਿੱਚ ਸਵਾਸ ਤਿਆਗ ਗਏ । 13 ਪੋਹ ./ 27 ਦਸੰਬਰ ਨੂੰ ਤਿੰਨਾ ਦਾ ਦੇਹ ਸਸਕਾਰ ਸਤਿਕਾਰ ਯੋਗ ਮੋਤੀ ਰਾਮ ਮਹਿਰਾ ਅਤੇ ਟੋਡਰ ਮੱਲ ਨੇ ਮਿਲ ਕੇ ਕੀਤਾ । ਵਾਹਿਗੁਰੂ ਜੀ 🙏 ਵਾਹਿਗੁਰੂ ਜੀ 🙏
Like Save

Join the conversation

Loading comments…

Sign in to comment or join the discussion.

More from the community

You may also enjoy these stories

"ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥" • ਅਰਥ: ਹੁਣ ਮੇਰਾ ਕੋਈ ਦੁ

"ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥" • ਅਰਥ: ਹੁਣ ਮੇਰਾ ਕੋਈ ਦੁਸ਼ਮਣ ਨਹੀਂ ਹੈ ਅਤੇ ਨਾ ਹੀ ਕੋਈ ਮੇਰੇ ਲਈ ਓਪਰਾ (ਬੇਗਾਨਾ) ਹੈ। ਮੇਰੀ ਸਭਨਾਂ ਨਾਲ ਸਾਂਝ ਬਣ ਗਈ ਹੈ (ਕਿਉਂਕਿ ਮੈਨੂੰ ਸਭ ਵਿੱਚ ਰੱਬ ਦਿੱਸਦਾ ਹੈ)।

Like Save

अमृत ​​वेले का हुक्मनामा - 08 फ़रवरी 2026

अंग: 735सूही महला ४ घरु ७ ੴ सतिगुर प्रसादि ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥ मै हरि हरि नामु धर सोई ॥ जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥ मै ताणु दीबाणु तूहै मेरे सुआमी मै तुधु आग... Read more

Like Save

शहीदी साका पौंटा साहिब

हम रोज़ाना दोनों समय की अरदास में पढ़ते हैं कि — “जिन्होंने धर्म हेतु अपने शीश दिए, बंद-बंद कटवाए, खोपड़ियाँ लुहवाईं, चर्खड़ियों पर चढ़े, तन आरे से चिरवाए और गुरुद्वारों की सेवा के लिए कुर्बानियाँ कीं, उनकी कमाई का ध्यान धरकर बोलो जी वाहेगुरु।” सिख हमेशा गुरुद्वारों के लिए क... Read more

शहीदी साका पौंटा साहिब
Like Save