Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 22 ਦਸੰਬਰ 2025

ਅੰਗ: 661
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩। (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
Like Save

Join the conversation

Loading comments…

Sign in to comment or join the discussion.

More from the community

You may also enjoy these stories

खालसा स्थापना दिवस

सन् 1664 में Guru Tegh Bahadur जी ने Anandpur Sahib में गुरुद्वारे और नगर की स्थापना की। यह स्थान आगे चलकर सिख इतिहास का महत्वपूर्ण केंद्र बना। Guru Gobind Singh जी ने यहाँ 25 वर्षों से अधिक समय बिताया। 1699 में बैसाखी के दिन गुरु गोबिंद सिंह जी ने आनंदपुर साहिब में एक विशाल... Read more

खालसा स्थापना दिवस
Like Save

Shaheed Bibi Ranjit Kaur – Know Her Story

Shaheed Bibi Ranjit Kaur was a great Sikh heroine, almost revered like a goddess among the Sikhs. To uphold her faith, she endured severe hardships, repeatedly confronted tyrants, and with her bravery, agility, and wisdom, she managed many times to escape from the clutches o... Read more

Shaheed Bibi Ranjit Kaur – Know Her Story
Like Save

ਜੋੜ ਮੇਲਾ ਬਾਬਾ ਬੁੱਢਾ ਜੀ (ਰਮਦਾਸ)

ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰ... Read more

ਜੋੜ ਮੇਲਾ ਬਾਬਾ ਬੁੱਢਾ ਜੀ (ਰਮਦਾਸ)
Like Save

ਸੰਧਿਆ ਵੇਲੇ ਦਾ ਹੁਕਮਨਾਮਾ – 12 ਅਕਤੂਬਰ 2026

ਅੰਗ: 661ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾ... Read more

Like Save