Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਦਸੰਬਰ 2025

ਅੰਗ: 552
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥ ਮਃ ੩ ॥ ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ॥੨॥ ਪਉੜੀ ॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 22 ਸਤੰਬਰ 2026

ਅੰਗ: 683ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜ... Read more

Like Save

morning hukamnama - 09 January 2026

ang: 664Dhnaasaree Mahalaa 3 ॥ Sadaa dhan antar Naam samaale ॥ Jeea jant jineh prtipaale ॥ Mukt padaarath tin kau paae ॥ Har kai Naam rate liv laae ॥1॥ Gur seva te Har Naam dhan paavai ॥ Antar pargaas Har Naam dhiaavai ॥ Rahaao ॥ Ih Har rang goorraa dhan pir hoe ॥ Saant seeg... Read more

Like Save

History - GURUDWARA SHRI THADA SAHIB - baaramulla

GURUDWARA SHRI THADA SAHIB PATSHAHI CHEVIN SAHIB is situated in the village Singhpura, Distt Baramulla of Jammu & Kashmir. After fulfilling the wish of Mai Bhag Bhari at Srinagar, SHRI GURU HARGOBIND SAHIB JI came here. A old Muslim Saint Bahlor Shah lived here. He served GU... Read more

History - GURUDWARA SHRI THADA SAHIB - baaramulla
Like Save