Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 23 ਦਸੰਬਰ 2025

ਅੰਗ: 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਰਮਨਦੀਪ ਸਿੰਘ: ਸਿੱਖ ਸੱਭਿਆਚਾਰ ਦਾ ਨਵਾਂ ਰੂਪ

ਰਮਨਦੀਪ ਸਿੰਘ ਇੱਕ ਪ੍ਰਤਿਭਾਸ਼ਾਲੀ ਕਲਾਕਾਰ ਹਨ, ਜੋ ਆਪਣੀ ਕਲਾ ਵਿਚ ਸਿੱਖ ਸੱਭਿਆਚਾਰ ਅਤੇ ਗੁਰਮਤਿ ਦੇ ਅਸੂਲਾਂ ਨੂੰ ਪ੍ਰਗਟਾਉਂਦੇ ਹਨ। ਉਹ ਸਿੱਖ ਧਰਮ ਦੇ ਸਿੱਖਿਆਵਾਂ ਅਤੇ ਸਿੱਖ ਗੁਰੂਆਂ ਦੇ ਜੀਵਨ ਨੂੰ ਆਪਣੇ ਕਲਾ ਦੇ ਰੂਪ ਵਿਚ ਸਮੇਟਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਵਿਚ ਗੁਰਬਾਣੀ ਦੇ ਸਰਨਾਮਿਆਂ ਦਾ ਪ੍ਰਯੋਗ ਅਤੇ ਸਿੱਖ ਇਤਿਹਾਸ ਦੇ ਝਲਕੀਆਂ ਦਰ... Read more

ਰਮਨਦੀਪ ਸਿੰਘ: ਸਿੱਖ ਸੱਭਿਆਚਾਰ ਦਾ ਨਵਾਂ ਰੂਪ
Like Save

बाबा बंदा सिंह बहादुर की चप्पड़चिड़ी की लड़ाई

12 मई का इतिहास बाबा बंदा सिंह बहादुर की चप्पड़चिड़ी में मुगल फौज से हुई लड़ाई से जुड़ा है। आइए इस इतिहास पर संक्षेप में नज़र डालने का प्रयास करें। प्राचीन समय में इस इलाके में बहुत से छप्पड़ थे, जिनका पानी बहुत साफ-सुथरा था। तराई वाले इस क्षेत्र से कई बरसाती नदियां और नाले... Read more

बाबा बंदा सिंह बहादुर की चप्पड़चिड़ी की लड़ाई
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 15 ਜਨਵਰੀ 2026

ਅੰਗ: 842ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ... Read more

Like Save