Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 27 ਦਸੰਬਰ 2025

ਅੰਗ: 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ *ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ* *ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥ ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਕਬੀਰ ਜੀ ਆਖਦੇ ਹਨ - ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 09 नवंबर 2026

अंग: 675धनासरी महला ५ ॥ मेरा लागो राम सिउ हेतु ॥ सतिगुरु मेरा सदा सहाई जिनि दुख का काटिआ केतु ॥१॥ रहाउ ॥ हाथ देइ राखिओ अपुना करि बिरथा सगल मिटाई ॥ निंदक के मुख काले कीने जन का आपि सहाई ॥१॥ साचा साहिबु होआ रखवाला राखि लीए कंठि लाइ ॥ निरभउ भए सदा सुख माणे नानक हरि गुण गाइ ॥२॥१... Read more

Like Save

ਜਿਤੁ ਦਿਨੁ ਦੇਖਾ ਦਰਸਨ ਤੇਰਾ ॥ਅਰਥ: ਜਿਸ ਦਿਨ ਮੈਂ ਤੇਰਾ ਦਰਸਨ ਵੇਖਦਾ ਹਾਂ, ਉਸ ਦਿਨ

ਜਿਤੁ ਦਿਨੁ ਦੇਖਾ ਦਰਸਨ ਤੇਰਾ ॥ਅਰਥ: ਜਿਸ ਦਿਨ ਮੈਂ ਤੇਰਾ ਦਰਸਨ ਵੇਖਦਾ ਹਾਂ, ਉਸ ਦਿਨ ਮੇਰਾ ਜੀਵਨ ਧੰਨ ਹੋ ਜਾਂਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੨੦੫

Like Save

ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ

ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ

Like Save