Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਦਸੰਬਰ 2025
ਅੰਗ: 634ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।
2 likes
comments
Join the conversation
Nitnama
9 months ago english
ang: 591Salok Mahalaa 3 ॥ Satigur kee parteet na aaeeaa sabad na laago bhaau ॥ Os no sukh na upjai bhaavai sau gerraa aavau jaau ॥ Naanak Gurmukh sahaj milai sache sio liv laau ॥1॥ Mahalaa 3 ॥ Ae man aisaa Satigur khoj lahu jit seviai janam maran dukh jaai ॥ Sahasaa mool na... Read more
Satwinder Singh
11 months ago punjabi
• ਸ੍ਰੀ ਗੁਰੂ ਨਾਨਕ ਦੇਵ ਜੀ (1469-1539): ਸਿੱਖ ਧਰਮ ਦੇ ਬਾਨੀ। ਉਨ੍ਹਾਂ ਨੇ "ਕਿਰਤ ਕਰੋ, ਨਾਮ ਜਪੋ, ਵੰਡ ਛਕੋ" ਦਾ ਉਪਦੇਸ਼ ਦਿੱਤਾ ਅਤੇ ਜਾਤ-ਪਾਤ ਤੇ ਵਹਿਮਾਂ-ਭਰਮਾਂ ਦਾ ਖੰਡਨ ਕੀਤਾ। • ਗੁਰੂ ਅੰਗਦ ਦੇਵ ਜੀ ਤੋਂ ਗੁਰੂ ਅਰਜਨ ਦੇਵ ਜੀ: ਇਸ ਸਮੇਂ ਦੌਰਾਨ ਗੁਰਮੁਖੀ ਲਿਪੀ ਦਾ ਵਿਕਾਸ ਹੋਇਆ, ਲੰਗਰ ਪ੍ਰਥਾ ਮਜ਼ਬੂਤ ਹੋਈ ਅਤੇ ਸ੍ਰੀ ਹਰਿਮੰਦਰ ਸ... Read more
Nitnama
1 year ago english
ang: 632Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpa... Read more
Nitnama
11 months ago punjabi
ਅੰਗ: 952ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡ... Read more
Nitnama
1 month ago english
Gaaveeai Suneeai Man Rakheeai Bhaao ॥ Dukh Parhar Sukh Ghar Lai Jaae ॥meaning: Sing and listen to the Lord's praises, keeping love for Him within your heart. Through this devotion, sorrow is dispelled, and lasting spiritual peace comes to dwell within.source: Sri Guru Granth... Read more
Loading comments…