Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 28 ਦਸੰਬਰ 2025

ਅੰਗ: 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਜਨਵਰੀ 2026

ਅੰਗ: 845ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ... Read more

Like Save

संध्या वेले का हुक्मनामा - 27 फ़रवरी 2026

अंग: 671धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु कर... Read more

Like Save

संध्या वेले का हुक्मनामा - 26 सितंबर 2026

अंग: 676धनासरी महला ५ ॥ मोहि मसकीन प्रभु नामु अधारु ॥ खाटण कउ हरि हरि रोजगारु ॥ संचण कउ हरि एको नामु ॥ हलति पलति ता कै आवै काम ॥१॥ नामि रते प्रभ रंगि अपार ॥ साध गावहि गुण एक निरंकार ॥ रहाउ ॥ साध की सोभा अति मसकीनी ॥ संत वडाई हरि जसु चीनी ॥ अनदु संतन कै भगति गोविंद ॥ सूखु संत... Read more

Like Save