Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 30 ਦਸੰਬਰ 2025

ਅੰਗ: 674
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।੧। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।੨।੧੬।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਸਤੰਬਰ 2025

ਅੰਗ: 650ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮ... Read more

Like Save

ਮੀਰੀ-ਪੀਰੀ ਦਿਵਸ (ਸ੍ਰੀ ਗੁਰੂ ਹਰਿਗੋਬਿੰਦ ਜੀ)

ਮੀਰੀ-ਪੀਰੀ ਦਿਵਸ ਸਿੱਖ ਇਤਿਹਾਸ ਦਾ ਇੱਕ ਅਜਿਹਾ ਮੀਲ-ਪੱਥਰ ਹੈ, ਜੋ ਅਧਿਆਤਮਿਕ ਅਤੇ ਦੁਨਿਆਵੀ ਸ਼ਕਤੀ ਦੇ ਸੁਮੇਲ ਨੂੰ ਦਰਸਾਉਂਦਾ ਹੈ।ਇਤਿਹਾਸਕ ਪਿਛੋਕੜਸੰਨ 1606 ਵਿੱਚ, ਮੁਗਲ ਸਮਰਾਟ ਜਹਾਂਗੀਰ ਦੇ ਹੁਕਮਾਂ 'ਤੇ ਪੰਜਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਦੇ ਰਸਤੇ ਨੂੰ ਬਦਲ ਦਿੱਤਾ। ਇਹ ਸਪੱਸ਼ਟ ਹੋ ਗਿਆ ਸੀ ਕਿ... Read more

ਮੀਰੀ-ਪੀਰੀ ਦਿਵਸ (ਸ੍ਰੀ ਗੁਰੂ ਹਰਿਗੋਬਿੰਦ ਜੀ)
Like Save

ਸੰਧਿਆ ਵੇਲੇ ਦਾ ਹੁਕਮਨਾਮਾ – 16 ਮਈ 2026

ਅੰਗ: 692ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥... Read more

Like Save

ਸਿੱਖ ਧਰਮ ਦੇ ਦਸ ਗੁਰੂ ਸਾਹਿਬਾਨ ਦੀ ਪ੍ਰਸੰਨਤਾ ਪ੍ਰਾਪਤ ਕਰਨ ਦਾ ਤਰੀਕਾ : ​ਗੁਰੂ ਦੇ

ਸਿੱਖ ਧਰਮ ਦੇ ਦਸ ਗੁਰੂ ਸਾਹਿਬਾਨ ਦੀ ਪ੍ਰਸੰਨਤਾ ਪ੍ਰਾਪਤ ਕਰਨ ਦਾ ਤਰੀਕਾ : ​ਗੁਰੂ ਦੇ ਹੁਕਮ ਦੀ ਪਾਲਣਾ: ਗੁਰਬਾਣੀ ਦਾ ਫੁਰਮਾਨ ਹੈ, "ਸਤਿਗੁਰ ਕੀ ਸੇਵਾ ਗਾਫਲੁ ਨਾ ਕਰੇਹੁ"। ਗੁਰੂ ਸਾਹਿਬ ਦੇ ਦੱਸੇ ਹੋਏ ਉਪਦੇਸ਼ਾਂ (ਨਾਮ ਜਪਣਾ, ਕਿਰਤ ਕਰਨਾ, ਵੰਡ ਛਕਣਾ) ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਉਨ੍ਹਾਂ ਨੂੰ ਪ੍ਰਸੰਨ ਕਰਨ ਦੀ ਸਭ ਤੋਂ ਵੱਡੀ... Read more

Like Save

अमृत ​​वेले का हुक्मनामा - 22 जनवरी 2026

अंग: 584वडहंसु महला ३ ॥ इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी... Read more

Like Save