Back to community
ਸੰਧਿਆ ਵੇਲੇ ਦਾ ਹੁਕਮਨਾਮਾ – 31 ਦਸੰਬਰ 2025
ਅੰਗ: 656ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥ ਅਰਥ: ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
0 likes
comments
Join the conversation
Nitnama
5 months ago hindi
अंग: 685धनासरी महला ९ ॥ अब मै कउनु उपाउ करउ ॥ जिह बिधि मन को संसा चूकै भउ निधि पारि परउ ॥१॥ रहाउ ॥ जनमु पाइ कछु भलो न कीनो ता ते अधिक डरउ ॥ मन बच क्रम हरि गुन नही गाए यह जीअ सोच धरउ ॥१॥ गुरमति सुनि कछु गिआनु न उपजिओ पसु जिउ उदरु भरउ ॥ कहु नानक प्रभ बिरदु पछानउ तब हउ पतित तरउ... Read more
Gurmeet Singh
2 months ago punjabi
Nitnama
2 weeks ago english
ang: 678Dhanaasaree Mahalaa 5 Ghar 6 ॥ Ik Oankaar Satigur Prasaad ॥ Sunahu Sant piaare binau hamaare Jeeo ॥ Har bin mukat na kaahoo Jeeo ॥ Rahaao ॥ Man nirmal karam kar taaran taran Har avar janjaal terai kaahoo na kaam Jeeo ॥ Jeevan Devaa Paarbraham sevaa ih updes mo kau Gu... Read more
Nitnama Eng Ai
1 year ago english
Baba Ram Rai was born in 1646 in the Sikh's seventh Guru Har Rai Ji's house, Sheesh Mahal (Kirtapur). He was Guru Ji's eldest son and had been practicing yoga from a young age. When someone complained to Aurangzeb that the Sikh's sacred scripture criticizes Muslims, Aurangze... Read more
अंग: 682धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥... Read more
Loading comments…