Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਜਨਵਰੀ 2026

ਅੰਗ: 692
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

morning hukamnama - 06 August 2026

ang: 796Bilaaval Mahalaa 3 Ghar 1 ॥ Ik Oankaar Satigur Prasaad ॥ Dhrig dhrig khaaiaa dhrig dhrig soiaa dhrig dhrig kaapar ang charraaiaa ॥ Dhrig sareer kutamb sahit sio jit hun khasam na paaiaa ॥ Paurree chhurkee fir haath na aavai ahilaa janam gavaaiaa ॥1॥ Doojaa bhaau na d... Read more

Like Save

ਵਿਆਹ ਛੇਵੇ ਪਾਤਸ਼ਾਹ ਤੇ ਮਾਤਾ ਨਾਨਕੀ ਜੀ

ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਤਿੰਨ ਵਿਆਹ ਹੋਏ ਦੂਸਰਾ ਆਨੰਦ ਕਾਰਜ 8 ਵਸਾਖ 1613 ਨੂੰ ਮਾਤਾ ਨਾਨਕੀ ਜੀ ਨਾਲ ਹੋਇਆ ਮਾਤਾ ਨਾਨਕੀ ਜੀ ਬਾਬਾ ਬਕਾਲੇ ਨਗਰ ਦੇ ਵਾਸੀ ਬਾਬਾ ਹਰਿਚੰਦ ਜੀ ਤੇ ਮਾਤਾ ਹਰਿਦੇਈ ਜੀ ਦੀ ਸਪੁੱਤਰੀ ਸੀ ਰਿਸ਼ਤਾ ਤੈਅ ਹੋਣ ਤੋ ਕੁਝ ਸਮਾਂ ਬਾਦ ਵਿਆਹ ਲਈ 8 ਵਿਸਾਖੀ ਦਾ ਦਿਨ ਤਹਿ ਕਰਕੇ ਬਾਬਾ ਹਰਿਚੰਦ ਜੀ ਨੇ ਲਾਗੀ... Read more

ਵਿਆਹ ਛੇਵੇ ਪਾਤਸ਼ਾਹ ਤੇ ਮਾਤਾ ਨਾਨਕੀ ਜੀ
Like Save

ਜਿੱਥੇ ਗੁਰੂ ਦੀ ਬਾਣੀ ਅਤੇ ਬਾਣੇ ਦਾ ਸੰਗਮ ਹੁੰਦਾ ਹੈ, ਉੱਥੇ ਹੀ ਸੱਚਾ ਸੁੱਖ ਹੈ। ਧੰ

ਜਿੱਥੇ ਗੁਰੂ ਦੀ ਬਾਣੀ ਅਤੇ ਬਾਣੇ ਦਾ ਸੰਗਮ ਹੁੰਦਾ ਹੈ, ਉੱਥੇ ਹੀ ਸੱਚਾ ਸੁੱਖ ਹੈ। ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ l❤️

Like Save

Passing Away of Baba Gurdit Singh Ji Komagata Maru

On July 24, the great personality Baba Gurdit Singh Ji Komagata Maru passed away. Let us take a brief look at this chapter of history. Before the bloody massacre of Jallianwala Bagh, another similar tragic massacre had taken place on the soil of Hindustan. This incident is r... Read more

Passing Away of Baba Gurdit Singh Ji Komagata Maru
Like Save