Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਜਨਵਰੀ 2026

ਅੰਗ: 713
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਅਰਥ: ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਜੂਨ 2026

ਅੰਗ: 604ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 03 ਫਰਵਰੀ 2026

ਅੰਗ: 673ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾ... Read more

Like Save

ਸ਼ਹੀਦੀ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ

ਅੱਜ ਦੇ ਦਿਨ (4 ਹਾੜ੍ਹ) 1606 ਈ: ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਨਾਮ। ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਗੁਜਰਿਆਂ ਅੱਜ 416 ਸਾਲ ਸੰਪੂਰਨ ਹੋ ਚੁੱਕੇ ਹਨ, ਪਰ ਸਿਖ ਪੰਥ ਵਿਚ ਗ... Read more

ਸ਼ਹੀਦੀ ਗੁਰਪੁਰਬ ਸ੍ਰੀ ਗੁਰੂ ਅਰਜਨ ਦੇਵ ਜੀ
Like Save