Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 03 ਜਨਵਰੀ 2026

ਅੰਗ: 668
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਨਾਨਕ ਦੁਖੀਆ ਸਭੁ ਸੰਸਾਰੁ ॥ਅਰਥ: ਹੇ ਨਾਨਕ! ਸਾਰਾ ਸੰਸਾਰ ਕਿਸੇ ਨਾ ਕਿਸੇ ਦੁੱਖ ਵਿੱਚ

ਨਾਨਕ ਦੁਖੀਆ ਸਭੁ ਸੰਸਾਰੁ ॥ਅਰਥ: ਹੇ ਨਾਨਕ! ਸਾਰਾ ਸੰਸਾਰ ਕਿਸੇ ਨਾ ਕਿਸੇ ਦੁੱਖ ਵਿੱਚ ਫਸਿਆ ਹੋਇਆ ਹੈ; ਸੱਚੀ ਸ਼ਾਂਤੀ ਕੇਵਲ ਪ੍ਰਭੂ ਦੇ ਨਾਮ ਵਿੱਚ ਹੀ ਮਿਲਦੀ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 954

Like Save

ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥ਅਰਥ: ਹੇ ਪ੍ਰਭੂ ਦ

ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥ਅਰਥ: ਹੇ ਪ੍ਰਭੂ ਦੇ ਪਿਆਰੇ ਭਗਤੋ! ਆਪਣੇ ਮਨ ਨੂੰ ਅਡੋਲ ਰੱਖੋ। ਸਤਿਗੁਰੂ ਤੁਹਾਡੇ ਸਾਰੇ ਕੰਮ ਸੰਵਾਰ ਦੇਵੇਗਾ।ਸਰੋਤ: ਗੁਰੂ ਗ੍ਰੰਥ ਸਾਹਿਬ : ਅੰਗ ੨੦੧

Like Save

ਸੰਧਿਆ ਵੇਲੇ ਦਾ ਹੁਕਮਨਾਮਾ – 28 ਜੂਨ 2026

ਅੰਗ: 719ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ... Read more

Like Save

संध्या वेले का हुक्मनामा - 20 दिसंबर 2025

अंग: 654बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तन... Read more

Like Save

अमृत ​​वेले का हुक्मनामा - 28 अक्टूबर 2025

अंग: 703जैतसरी महला ९ ॥ हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता क... Read more

Like Save