Nitnama Nitnama
Profile Image
Nitnama
3 months ago

ਸੰਧਿਆ ਵੇਲੇ ਦਾ ਹੁਕਮਨਾਮਾ – 04 ਜਨਵਰੀ 2026

ਅੰਗ: 633
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

Please log in to comment.

More Stories You May Like