Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਜਨਵਰੀ 2026

ਅੰਗ: 453
ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥
ਅਰਥ: ਰਾਗ ਆਸਾ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ। (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ।ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ)। ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ ॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

Jis Ke Sir Oopar Toon Suaamee So Dukh Kaisaa Paavai ॥ Bol Na Jaanai Ma

Jis Ke Sir Oopar Toon Suaamee So Dukh Kaisaa Paavai ॥ Bol Na Jaanai Maaiaa Mad Maataa Marnaa Cheet Na Aavai ॥1॥meaning: O Lord, how can suffering overwhelm someone who lives under Your protection? Such a person is not carried away by the pride of worldly attachments, nor doe... Read more

Like Save

संक्रांति (वैसाख)

संगरांद वह दिन है जब सूर्य एक राशि से दूसरी राशि में प्रवेश करता है और नया महीना शुरू होता है। बैसाख की संगरांद विशेष रूप से महत्वपूर्ण मानी जाती है। धार्मिक महत्व सिख धर्म में संगरांद को नई आध्यात्मिक शुरुआत का दिन माना जाता है। इस दिन श्रद्धालु गुरुद्वारों में जाकर कीर्तन... Read more

संक्रांति (वैसाख)
Like Save

ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰ

ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥ਅਰਥ: ਜਿਸ ਪ੍ਰਭੂ ਦਾ ਸਿਮਰਨ ਕਰਨ ਨਾਲ ਸਾਰੇ ਸੰਕਟ ਦੂਰ ਹੋ ਜਾਂਦੇ ਹਨ ਅਤੇ ਹਿਰਦੇ ਵਿੱਚ ਆਨੰਦ ਤੇ ਸੁਖ ਦਾ ਟਿਕਾਣਾ ਬਣਦਾ ਹੈ, ਹੇ ਨਾਨਕ! ਉਸ ਪ੍ਰਭੂ ਨੂੰ ਸਦਾ ਸਿਮਰਨਾ ਚਾਹੀਦਾ ਹੈ ਅਤੇ ਉਸ ਦਾ ਨਾਮ ਇਕ ਪਲ ਲਈ ਵੀ ਨਹੀਂ ਭੁੱਲਣਾ ਚਾਹੀਦਾ।ਸਰੋ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 03 ਸਤੰਬਰ 2026

ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ... Read more

Like Save