Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 07 ਜਨਵਰੀ 2026

ਅੰਗ: 652
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ* *॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 29 ਜੂਨ 2026

ਅੰਗ: 696ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ... Read more

Like Save

ਲੱਖਾਂ ਦੁੱਖ ਵੀ ਸੁੱਖ ਬਣ ਜਾਂਦੇ ਨੇ, ਜਦੋਂ ਮੁੱਖ 'ਤੇ "ਵਾਹਿਗੁਰੂ-ਵਾਹਿਗੁਰੂ" ਦਾ ਜ

ਲੱਖਾਂ ਦੁੱਖ ਵੀ ਸੁੱਖ ਬਣ ਜਾਂਦੇ ਨੇ, ਜਦੋਂ ਮੁੱਖ 'ਤੇ "ਵਾਹਿਗੁਰੂ-ਵਾਹਿਗੁਰੂ" ਦਾ ਜਾਪ ਹੁੰਦਾ ਹੈ।

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 18 ਜੁਲਾਈ 2025

ਅੰਗ: 729ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪ... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਅਪ੍ਰੈਲ 2026

ਅੰਗ: 612ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ... Read more

Like Save

~ਸਾਰੀ ਖੇਡ ਉਸ ਮਾਲਕ ਦੀ ਆ,, ਗੁਰਦੁਵਾਰਾ ਸਾਹਿਬ ਦੀ ਦਹਿਲੀਜ਼ ਵੀ ਉਸਦੀ ਮਰਜ਼ੀ ਤੋਂ ਬਿ

~ਸਾਰੀ ਖੇਡ ਉਸ ਮਾਲਕ ਦੀ ਆ,, ਗੁਰਦੁਵਾਰਾ ਸਾਹਿਬ ਦੀ ਦਹਿਲੀਜ਼ ਵੀ ਉਸਦੀ ਮਰਜ਼ੀ ਤੋਂ ਬਿਨਾਂ ਨੀ ਟੱਪੀ ਜਾਂਦੀ ,, ਭਾਵੇਂ ਘਰ ਦੀ ਕੰਧ ਸਾਂਝੀ ਹੋਵੇ❤️

Like Save