Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 08 ਜਨਵਰੀ 2026

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥
ਅਰਥ: ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।੧।ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। ਰਹਾਉ। ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ।੧। (ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।੨। (ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ?।੩।੯।
Like Save

Join the conversation

Loading comments…

Sign in to comment or join the discussion.

More from the community

You may also enjoy these stories

𝟔 ਜੂਨ 𝟏𝟗𝟖𝟒 ਦੀ ਲੜਾਈ ਭਿਆਨਕ ਰੂਪ ਧਾਰਨ ਕਰ ਗਈ ਸੀ ਫੌਜ ਨੇ ਵਿਨਾਂਸ਼ਕਾਰੀ ਹਮਲੇ ਕਾਰਨ

𝟔 ਜੂਨ 𝟏𝟗𝟖𝟒 ਦੀ ਲੜਾਈ ਭਿਆਨਕ ਰੂਪ ਧਾਰਨ ਕਰ ਗਈ ਸੀ ਫੌਜ ਨੇ ਵਿਨਾਂਸ਼ਕਾਰੀ ਹਮਲੇ ਕਾਰਨ ਸ਼੍ਰੀ ਅਕਾਲ ਤੱਖਤ ਸਾਹਿਬ ਦੇ ਸਾਹਮਣੇ ਦਾ ਸਾਰਾ ਹਿੱਸਾ ਤਬਾਹ ਹੋ ਗਿਆ ਸੀ ਹਜਾਰਾਂ ਬੇਕਸੂਰ ਸ਼ਰਧਾਲੂ ਇੱਸ ਤਬਾਹੀ ਦੀ ਭੇਂਟ ਚੜ੍ਹ ਗਏ ਸਨ, ਤੇ ਅਨੇਕਾਂ ਹੀ ਸਿੰਘ ਸ਼ਹੀਦ ਹੋ ਗਏ ਸਨ!! 🙏🏻

𝟔 ਜੂਨ 𝟏𝟗𝟖𝟒 ਦੀ ਲੜਾਈ ਭਿਆਨਕ ਰੂਪ ਧਾਰਨ ਕਰ ਗਈ ਸੀ ਫੌਜ ਨੇ ਵਿਨਾਂਸ਼ਕਾਰੀ ਹਮਲੇ ਕਾਰਨ
Like Save

तू मेरा पिता तूहै मेरा माता ॥ तू मेरा बंधपु तू मेरा भ्राता ॥अर्थ: हे प

तू मेरा पिता तूहै मेरा माता ॥ तू मेरा बंधपु तू मेरा भ्राता ॥अर्थ: हे प्रभु! आप ही मेरे पिता हैं, आप ही मेरी माता हैं। आप ही मेरे सच्चे संबंधी और आप ही मेरे भाई हैं। मेरा प्रत्येक संबंध आपसे ही है।स्रोत: श्री गुरु ग्रंथ साहिब जी : अंग 103

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਫਰਵਰੀ 2026

ਅੰਗ: 685ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 28 ਦਸੰਬਰ 2025

ਅੰਗ: 664ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭ... Read more

Like Save