Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਜਨਵਰੀ 2026

ਅੰਗ: 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
Like Save

Join the conversation

Loading comments…

Sign in to comment or join the discussion.

More from the community

You may also enjoy these stories

evening hukamnama - 22 June 2026

ang: 654Raag Sorath Baanee Bhagat Kabeer Jee Kee Ghar 1 ॥ Ik Oankaar Satigur Prasaad ॥ Jab jareeai tab hoe bhasam tan rahai kiram dal khaaee ॥ Kaachee gaagar neer parat hai iaa tan kee ihai baddaee ॥1॥ Kaahe bhaeeaa firtau fooliaa fooliaa ॥ Jab das maas uradh mukh rahtaa so... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 25 ਸਤੰਬਰ 2026

ਅੰਗ: 670ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦ... Read more

Like Save

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)

ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992) ‘ਜਦੋਂ ਦੁਸਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’ ਦਿੱਲੀ ਪੁਲਿਸ ਦੇ ਕਮਿਸ਼ਨਰ ‘ਵੇਦ ਮਾਰਵਾਹ’ ਦੇ ਮੂਹੋਂ ਨਿਕਲੇ ਇਹ ਸ਼ਬਦ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ ਬਾਲੜੀ ਉਮਰ ਵਾਲੀ ਸਿੱਖ ਕੌਮ ਨ... Read more

ਸ਼ਹੀਦੀ ਦਿਹਾੜਾ ਭਾਈ ਸੁਖਦੇਵ ਸਿੰਘ (ਸੁੱਖਾ) ਭਾਈ ਹਰਜਿੰਦਰ ਸਿੰਘ (ਜਿੰਦਾ)
Like Save