Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 09 ਜਨਵਰੀ 2026

ਅੰਗ: 666
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥ ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥ (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥ ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ ਜੀ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਜੀ

ਤਿਆਗ ਤੇ ਦਇਆ ਦੀ ਮੂਰਤ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਨਾਨਕੀ ਜੀ ਦੇ ਉਦਰ ਤੋਂ ਹੋਇਆ। ਗੁਰੂ ਤੇਗ ਬਹਾਦਰ ਜੀ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸਨ। ਗੁ... Read more

ਗੁਰਗੱਦੀ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਜੀ
Like Save

morning hukamnama - 27 August 2026

ang: 722Tilang Ma 1 || Eeaanrree_e Maanrraa Kaae Kareh || Aapnarrai Ghar Har Rango Kee Na Maaneh || Sahu Nerrai Dhhan Kamlee_e Baahar Keaa Ddooddeh || Bhai Keeaa Deh Salaaeeaa Nainee Bhaav Kaa Kar Seegaaro || Taa Sohaagan Jaaneeai Laagee Jaa Sahu Dhhare Piaaro ||1|| Eeaanee... Read more

Like Save

संक्रांति (वैसाख)

संगरांद वह दिन है जब सूर्य एक राशि से दूसरी राशि में प्रवेश करता है और नया महीना शुरू होता है। बैसाख की संगरांद विशेष रूप से महत्वपूर्ण मानी जाती है। धार्मिक महत्व सिख धर्म में संगरांद को नई आध्यात्मिक शुरुआत का दिन माना जाता है। इस दिन श्रद्धालु गुरुद्वारों में जाकर कीर्तन... Read more

संक्रांति (वैसाख)
Like Save

ਜੋੜ-ਮੇਲਾ ਸ੍ਰੀ ਮੁਕਤਸਰ ਸਾਹਿਬ (ਮਾਘੀ)

ਗੁਰੂ ਗੋਬਿੰਦ ਸਿੰਘ ਵੱਲੋਂ ਮੁਗਲਾਂ ਨਾਲ ਆਖਰੀ ਅਤੇ ਨਿਰਣਾਇਕ ਜੰਗ ਖਿਦਰਾਣਾ ਦੀ ਢਾਬ ’ਤੇ ਲੜੀ ਗਈ ਸੀ ਜਿਸ ਨੂੰ ਹੁਣ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਗੁਰੂ ਜੀ ਨੇ ਖਿਦਰਾਣੇ ਦੀ ਜੰਗ ਦੇ ਸ਼ਹੀਦਾਂ ਨੂੰ ਮੁਕਤੇ ਅਤੇ ਇਸ ਸਥਾਨ ਨੂੰ ਮੁਕਤੀ ਦਾ ਸਰ (ਮੁਕਤਸਰ) ਦਾ ਵਰ ਦਿੱਤਾ ਸੀ। ਇਸ ਜੰਗ ਦੇ ਸ਼ਹੀਦ ਚਾਲੀ ਮੁਕਤਿਆਂ ਨੂੰ ਸਮਰ... Read more

ਜੋੜ-ਮੇਲਾ ਸ੍ਰੀ ਮੁਕਤਸਰ ਸਾਹਿਬ (ਮਾਘੀ)
Like Save