Back to community
ਸੰਧਿਆ ਵੇਲੇ ਦਾ ਹੁਕਮਨਾਮਾ – 10 ਜਨਵਰੀ 2026
ਅੰਗ: 676ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
0 likes
comments
Join the conversation
Preet
4 months ago punjabi
Nitnama
10 months ago punjabi
ਤੂ ਕਰਤਾ ਸਚਿਆਰੁ ਮੈਡਾ ਸਾਂਈ ॥ਅਰਥ: ਹੇ ਮੇਰੇ ਮਾਲਕ! ਤੂੰ ਹੀ ਸੱਚਾ ਕਰਤਾਰ ਹੈਂ। ਸਭ ਕੁਝ ਤੇਰੀ ਸੱਚੀ ਰਜ਼ਾ ਅਨੁਸਾਰ ਹੁੰਦਾ ਹੈ।ਸਰੋਤ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ ੨੪
Nitnama
3 weeks ago english
Dukh Bhanjan Tera Naam Ji, Dukh Bhanjan Tera Naam ॥ Aath Pahar Aaraadheeai, Pooran Satgur Giaan ॥1॥ Rahaao ॥meaning: O Lord, Your Name is the remover of sorrow. The Perfect True Guru teaches us to remember and meditate upon Your Name throughout all eight watches of the day.... Read more
Nitnama
9 months ago hindi
अंग: 494ੴ सतिगुर प्रसादि गूजरी महला ४ घरु ३ माई बाप पुत्र सभि हरि के कीए ॥ सभना कउ सनबंधु हरि करि दीए ॥१॥ हमरा जोरु सभु रहिओ मेरे बीर ॥ हरि का तनु मनु सभु हरि कै वसि है सरीर ॥१॥ रहाउ ॥ भगत जना कउ सरधा आपि हरि लाई ॥ विचे ग्रिसत उदास रहाई ॥२॥ जब अंतरि प्रीति हरि सिउ बनि आई ॥ त... Read more
Nitnama
6 months ago punjabi
ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ ਖ਼ਾਨ ਲਾਹੌਰ ਦਾ ਸੂਬੇਦਾਰ ਬਣਿਆ। ਲਖਪਤ ਰਾਏ ਇਸ ਦਾ ਦੀਵਾਨ ਸੀ। ਦੀਵਾਨ ਲਖਪਤ ਰਾਏ ਅਤੇ ਇਸ ਦੇ ਭਰਾ ਜਸਪਤ ਰਾਏ ਨੇ ਸਿੱਖਾਂ ਨੂੰ ਮੂਲੋਂ ਹੀ ਖਤਮ ਕਰਨ ਦੀ ਠਾਣ ਲਈ ਹੋਈ ਸੀ। ਇਕ ਝੜਪ ਵਿਚ ਜਸਪਤ ਰਾਏ ਸਿੱਖਾਂ ਹੱਥੋਂ ਮਾਰਿਆ ਗਿਆ। ਦੀਵਾਨ ਲਖਪਤ ਰਾਏ ਨੇ ਬਦਲਾ ਲੈਣ ਲਈ 10 ਮਾਰਚ, 1746 ਈ: ਨੂੰ ਲਾ... Read more
Loading comments…