Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਜਨਵਰੀ 2026

ਅੰਗ: 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਜਿਸ ਜਿਸ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ , ਉਹ ਵਾਹਿਗੁਰੂ ਜਪੋ ਜੀ ਸਵਾਸ ਸਵਾਸ ਰ

ਜਿਸ ਜਿਸ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ , ਉਹ ਵਾਹਿਗੁਰੂ ਜਪੋ ਜੀ ਸਵਾਸ ਸਵਾਸ ਰਾਮਦਾਸ ਗੁਰੂ ਜੀ 🙏🙏

Like Save

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਜੀ

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਸਿੱਖਾਂ ਦੇ ਸੱਤਵੇਂ ਗੁਰੂ ਹੋਏ ਹਨ। ਮੀਰੀ ਪੀਰੀ ਦੇ ਮਾਲਿਕ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਤੇ ਮਾਤਾ ਨਿਹਾਲ ਕੌਰ ਜੀ ਦੇ ਸਪੁੱਤਰ ਸਨ। ਆਪ ਜੀ ਦਾ ਜਨਮ ਸੰਨ 1630 ਈ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ ਸੰਤ ਸੁਭਾਅ ਅਤੇ ਪਰਮੇਸ਼ਰ... Read more

ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਹਰਿਰਾਇ ਜੀ
Like Save