Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 11 ਜਨਵਰੀ 2026

ਅੰਗ: 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।** ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜੁਗੋ-ਜੁਗ ਅਟੱਲ ਗੁਰੂ ਹਨ। ਗੁਰੂ ਸਾਹਿਬ ਦੀ ਪਾਵਨ ਬਾਣੀ ਮਨੁੱਖ ਨੂੰ ਨਾਮ ਜਪਣ, ਕਿਰਤ ਕਰਨ, ਵੰਡ ਛਕਣ, ਸੱਚ ਦੇ ਮਾਰਗ ਉੱਤੇ ਚੱਲਣ, ਹਉਮੈ ਤੋਂ ਦੂਰ ਰਹਿਣ ਅਤੇ ਹਰ ਮਨੁੱਖ ਵਿੱ... Read more

ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
Like Save

ਸ਼ਹਾਦਤ ਬੀਬੀ ਹਰਸ਼ਰਨ ਕੌਰ ਅਤੇ ਦੇਹਾਂ ਦਾ ਸੰਸਕਾਰ

ਗੰਗੂ ਬ੍ਰਾਹਮਣ ਦੀ ਅਕ੍ਰਿਤਘਣਤਾ ਸਦਕਾ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨੂੰ ਮੋਰਿੰਡੇ ਦੇ ਥਾਣੇ ਤੋਂ ਸਰਹਿੰਦ ਵਿਖੇ ਵਜ਼ੀਰ ਖਾਨ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅੱਜ ਦੀ ਰਾਤ ਮਾਤਾ ਗੁਜਰ ਕੌਰ ਜੀ ਨੇ ਛੋਟੇ ਸਾਹਿਬਜ਼ਾਦਿਆਂ ਨਾਲ, ਸੂਬਾ ਸਰਹਿੰਦ ਦੀ ਕੈਦ ਵਿੱਚ, ਠੰਢੇ ਬੁ... Read more

ਸ਼ਹਾਦਤ ਬੀਬੀ ਹਰਸ਼ਰਨ ਕੌਰ ਅਤੇ ਦੇਹਾਂ ਦਾ ਸੰਸਕਾਰ
Like Save

नामु जपत मनु निरमलु होइ ॥अर्थ: परमात्मा का नाम जपने से मन पवित्र हो जा

नामु जपत मनु निरमलु होइ ॥अर्थ: परमात्मा का नाम जपने से मन पवित्र हो जाता है और भीतर की मैल दूर हो जाती है।स्रोत: श्री गुरु ग्रंथ साहिब जी: अंग 1146

Like Save