Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 22 ਜੁਲਾਈ 2025

ਅੰਗ: 707
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥ ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ ਜੀ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ॥੧॥ ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ ਜੀ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ॥੨॥ ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ ।(ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ॥੯॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅੱਜ ਐਤਵਾਰ ਹੈ ਬਾਬਾ ਦੀਪ ਸਿੰਘ ਦਾ ਚੌਪਹਿਰਾ ਸਾਹਿਬ ਹੈ ਸਾਰੀ ਸੰਗਤ ਨੂੰ ਬੇਨਤੀ ਹੈ

ਅੱਜ ਐਤਵਾਰ ਹੈ ਬਾਬਾ ਦੀਪ ਸਿੰਘ ਦਾ ਚੌਪਹਿਰਾ ਸਾਹਿਬ ਹੈ ਸਾਰੀ ਸੰਗਤ ਨੂੰ ਬੇਨਤੀ ਹੈ 2 ਦਾ ਸਮਾਂ ਕੱਢ ਕੇ ਵਾਹਿਗੁਰੂ ਜੀ ਜਰੂਰ ਲਿਖੋ

ਅੱਜ ਐਤਵਾਰ ਹੈ ਬਾਬਾ ਦੀਪ ਸਿੰਘ ਦਾ ਚੌਪਹਿਰਾ ਸਾਹਿਬ ਹੈ ਸਾਰੀ ਸੰਗਤ ਨੂੰ ਬੇਨਤੀ ਹੈ
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਨਵੰਬਰ 2026

ਅੰਗ: 946ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾ... Read more

Like Save

Bhaee Paraapat Maanukh Dehureeaa ॥ Gobind Milan Kee Ih Teree Bareeaa ॥

Bhaee Paraapat Maanukh Dehureeaa ॥ Gobind Milan Kee Ih Teree Bareeaa ॥meaning: You have been blessed with the precious gift of human life. This is your opportunity to connect with and realize the Divine. Do not let this valuable life pass in worldly pursuits alone; make it m... Read more

Like Save