Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਜਨਵਰੀ 2026

ਅੰਗ: 717
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 12 अक्टूबर 2026

अंग: 800ੴ सतिगुर प्रसादि ॥ रागु बिलावलु महला ४ पड़ताल घरु १३ ॥ बोलहु भईआ राम नामु पतित पावनो ॥ हरि संत भगत तारनो ॥ हरि भरिपुरे रहिआ ॥ जलि थले राम नामु ॥ नित गाईऐ हरि दूख बिसारनो ॥१॥ रहाउ॥ हरि कीआ है सफल जनमु हमारा ॥ हरि जपिआ हरि दूख बिसारनहारा ॥ गुरु भेटिआ है मुकति दाता ॥ हरि... Read more

Like Save

morning hukamnama - 13 March 2026

ang: 694Dhanaasree Bhagat Ravidaas Jee Kee Ik Oankar Satgur Prasad ॥ Ham sar deen daiaal na tum sar ab pateeaar kiaa keejai ॥ Bachnee tor mor man maanai jan kau pooran deejai ॥1॥ Hau bal bal jaau Ramaaiaa kaarne ॥ Kaaran kavan abol ॥ Rahao ॥ Bahut janam bichhure the Maadhau... Read more

Like Save

morning hukamnama - 25 May 2026

ang: 685Dhanaasaree Mahalaa 1 Ghar 2 Asatpadeeaa Ik Oankaar Satigur Prasaad ॥ Gur saagar ratnee bharpoore ॥ Amrit sant chugeh nahee doore ॥ Har ras chog chugeh Prabh bhaavai ॥ Sarvar meh hans praanpat paavai ॥1॥ Kia bag bapurraa chhaprree naae ॥ Keechar doobai mail na jaae ॥... Read more

Like Save

ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ਅਰਥ: ਵਾਰ ਵਾਰ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਦੇ ਰ

ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ਅਰਥ: ਵਾਰ ਵਾਰ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਦੇ ਰਹੋ, ਕਿਉਂਕਿ ਨਾਮ ਦਾ ਜਾਪ ਹੀ ਆਤਮਕ ਸ਼ਾਂਤੀ ਦਾ ਸਰੋਤ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਅੰਗ 263

Like Save