Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 12 ਜਨਵਰੀ 2026

ਅੰਗ: 717
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 05 जनवरी 2026

अंग: 830रागु बिलावलु महला ५ घरु १३ पड़ताल ੴ सतिगुर प्रसादि ॥ मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु... Read more

Like Save

ਗੁਰੂ ਰਾਮਦਾਸ ਜੀ ਦੀ ਕਲਮ ਉਹ ਨਸੀਬ ਵੀ ਲਿਖ ਦਿੰਦੀ ਆ ਜਿਸਦੀ ਤੁਸੀਂ ਜ਼ਿੰਦਗੀ ਵਿੱਚ

ਗੁਰੂ ਰਾਮਦਾਸ ਜੀ ਦੀ ਕਲਮ ਉਹ ਨਸੀਬ ਵੀ ਲਿਖ ਦਿੰਦੀ ਆ ਜਿਸਦੀ ਤੁਸੀਂ ਜ਼ਿੰਦਗੀ ਵਿੱਚ ਹਿੰਮਤ ਹਾਰੀ ਬੈਠੇ ਹੁੰਦੇ ਹੋ ਲਿਖੋ ਜੀ ਵਾਹਿਗੁਰੂ

Like Save

संध्या वेले का हुक्मनामा - 04 फ़रवरी 2026

अंग: 611सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन... Read more

Like Save