Skip to content
Nitnama app icon Nitnama.
Back to community

ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਜੋੜ ਮੇਲਾ ਕੱਲ੍ਹ ਤੋਂ ਸ਼ੁਰੂ — ਸੰਗਤਾਂ ਅੱਜ ਤੋਂ ਹੀ ਪਹੁੰਚਣ ਲੱਗੀਆਂ

ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਜੋੜ ਮੇਲਾ ਕੱਲ੍ਹ ਤੋਂ ਸ਼ੁਰੂ — ਸੰਗਤਾਂ ਅੱਜ ਤੋਂ ਹੀ ਪਹੁੰਚਣ ਲੱਗੀਆਂ
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਅਮਰ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਜੋੜ ਮੇਲਾ ਕੱਲ੍ਹ ਤੋਂ ਅਰੰਭ ਹੋ ਰਿਹਾ ਹੈ। ਰਵਾਇਤੀ ਤੌਰ ‘ਤੇ ਇਹ ਮੇਲਾ 14 ਅਤੇ 15 ਜਨਵਰੀ ਦੋ ਦਿਨ ਮਨਾਇਆ ਜਾਂਦਾ ਹੈ, ਪਰ ਇਸ ਵਾਰ ਮਲੋਟ ਰੋਡ ‘ਤੇ ਲਗੇ ਮਨੋਰੰਜਨ ਮੇਲੇ ਕਾਰਨ ਤਕਰੀਬਨ ਦੋ ਮਹੀਨੇ ਤੱਕ ਸ਼ਹਿਰ ਵਿੱਚ ਮੇਲੇ ਦੀ ਰੌਣਕ ਰਹੇਗੀ। ਸੰਗਤਾਂ ਦੇ ਜਥੇ ਅੱਜ ਤੋਂ ਹੀ ਚਾਲੀ ਮੁਕਤਿਆਂ ਨੂੰ ਨਮਸਕਾਰ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਪਹੁੰਚਣ ਸ਼ੁਰੂ ਹੋ ਗਏ ਹਨ। ਹਾਲਾਂਕਿ ਲੋਹੜੀ ਦੀ ਰਾਤ ਤੋਂ ਹੀ ਸ਼ਰਧਾਲੂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨਾ ਸ਼ੁਰੂ ਕਰਦੇ ਹਨ, ਪਰ ਬੁੱਧਵਾਰ ਸਵੇਰੇ 4 ਵਜੇ ਤੋਂ ਭਾਰੀ ਗਿਣਤੀ ਵਿੱਚ ਸੰਗਤ ਪਹੁੰਚ ਕੇ ਇਸ਼ਨਾਨ ਕਰੇਗੀ ਅਤੇ ਬਾਬਾ ਮਹਿਲ ਸਿੰਘ ਤੇ ਚਾਲੀ ਮੁਕਤਿਆਂ ਨੂੰ ਨਮਨ ਕਰੇਗੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਪਿਛਲੇ ਸੋਮਵਾਰ ਸ਼ੁਰੂ ਹੋਇਆ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 14 ਜਨਵਰੀ ਨੂੰ ਸਵੇਰੇ 7:30 ਵਜੇ ਹੋਵੇਗਾ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ਼ਹੀਦ ਗੰਜ ਸਾਹਿਬ ਅਤੇ ਹੋਰ ਇਤਿਹਾਸਿਕ ਗੁਰੂਘਰਾਂ ਵਿੱਚ ਨਤਮਸਤਕ ਹੋਵੇਗੀ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਦੱਸਿਆ ਕਿ 13 ਤੇ 14 ਜਨਵਰੀ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਰਾਗੀ, ਢਾਡੀ ਜਥੇ ਅਤੇ ਗਿਆਨੀ ਗੁਰਬਾਣੀ ਕੀਰਤਨ ਅਤੇ ਵਿਆਖਿਆ ਕਰਣਗੇ। 15 ਜਨਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿੱਚ ਵਿਸ਼ੇਸ਼ ਢਾਡੀ ਸਮਾਗਮ ਅਤੇ ਗੁਰਦੁਆਰਾ ਤੰਬੂ ਸਾਹਿਬ ਵਿੱਚ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਉਸੇ ਦਿਨ ਨਗਰ ਕੀਰਤਨ ਵੀ ਸਜਾਇਆ ਜਾਵੇਗਾ। ਨਗਰ ਕੀਰਤਨ ਗੇਟ ਨੰਬਰ 4 ਤੋਂ ਸ਼ੁਰੂ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ ਰਾਹੀਂ ਵਾਪਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਪਰਿਕਰਮਾ ਵਿੱਚ ਸਿੱਖ ਇਤਿਹਾਸ ਦੀ ਪ੍ਰਦਰਸ਼ਨੀ ਵੀ ਲਗੇਗੀ। ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ ਅਤੇ ਗੁਰਦੁਆਰਾ ਦਾਤਨਸਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨ ਕਰਨਗੇ।
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਨਵੰਬਰ 2026

ਅੰਗ: 706ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬ... Read more

Like Save

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਗੁਰੂ ਅਰਜਨ ਦੇਵ ਜੀ 619 ਰਾਗ

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਗੁਰੂ ਅਰਜਨ ਦੇਵ ਜੀ 619 ਰਾਗ ਸੋਰਠਿ ਜਿਸ ਮਨੁੱਖ ਨੇ ਅਕਾਲ ਪੁਰਖ ਵਾਹਿਗੁਰੂ ਦੇ ਨਾਮ ਰੂਪ ਚਰਨਾਂ ਦਾ ਆਸਰਾ ਲਿਆ, ਉਸ ਦੇ ਅੰਦਰ ਸੁਖ-ਆਨੰਦ ਤੇ ਆਤਮਕ ਅਡੋਲਤਾ ਆ ਗਈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।

Like Save

So Satgur Piaaraa Merai Naal Hai Jithai Kithai Maino Lae Chhadaaee ॥ T

So Satgur Piaaraa Merai Naal Hai Jithai Kithai Maino Lae Chhadaaee ॥ Tis Gur Kau Saabaas Hai Jin Har Sojhee Paaee ॥meaning: The Beloved True Guru is always with me; wherever I may be, He delivers me from bondage. Blessed is that Guru who has given me understanding of the Div... Read more

Like Save