Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 15 ਜਨਵਰੀ 2026

ਅੰਗ: 683
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 21 ਜਨਵਰੀ 2026

ਅੰਗ: 636ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ਅਰਥ: ਹੇ ਸੰਤ ਜਨੋ! ਮੈਂ... Read more

Like Save

Keys Agitation (Sri Amritsar)

19 January 1922 In the early decades of the last century, a new consciousness arose among Sikhs regarding the management of gurdwaras. This gave birth to the Akali Movement. The courage, steadfastness, and commitment displayed by this movement during the Gurdwara Reform Move... Read more

Keys Agitation (Sri Amritsar)
Like Save

Fareedaa Bure Daa Bhalaa Kar, Gussaa Man Na Hadhaae ॥ Dehee Rog Na Lag

Fareedaa Bure Daa Bhalaa Kar, Gussaa Man Na Hadhaae ॥ Dehee Rog Na Lagee, Pallai Sabh Kichh Paae ॥78॥meaning: O Fareed, do good even to those who treat you badly, and do not harbor anger in your heart. By letting go of resentment and responding with kindness, you protect you... Read more

Like Save

अमृत ​​वेले का हुक्मनामा - 04 सितंबर 2026

अंग: 660धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी... Read more

Like Save

evening hukamnama - 11 October 2026

ang: 628Sorath Mahalaa 5 || Satgur Poore Bhaanaa || Taa Japeaa Naam Ramaanaa || Gobind Kirpaa Dhhaaree || Prabh Raakhee Paij Hamaaree ||1|| Har Ke Charan Sadaa Sukhdaaee || Jo Ishheh Soee Fal Paaveh Birthhee Aas N Jaaee ||1|| Rahaau || Kirpaa Kare Jis Praanpat Daataa Soee Sa... Read more

Like Save