Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 23 ਜੁਲਾਈ 2025

ਅੰਗ: 658
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2।
Like Save

Join the conversation

Loading comments…

Sign in to comment or join the discussion.

More from the community

You may also enjoy these stories

ਵੱਡਾ ਘੱਲੂਘਾਰਾ ਕੁਪ-ਰਹੀੜਾ (ਸੰਗਰੂਰ)

ਵੱਡਾ ਘੱਲੂਘਾਰਾ 27 ਮਾਘ , 1762 ਈ: ਨੂੰ ਅਹਿਮਦ ਸ਼ਾਹ ਅਬਦਾਲੀ ਦੇ ਛੇਵੇਂ ਹਮਲੇ ਦੌਰਾਨ ਵਾਪਰਿਆ ਸੀ। ਅਬਦਾਲੀ ਨੇ ਭਾਰਤ ‘ਤੇ 11 ਹਮਲੇ ਕੀਤੇ ਸਨ। ਅਖੀਰ ਸਿੱਖਾਂ ਹੱਥੋਂ ਹੋਈਆਂ ਬੇਇੱਜ਼ਤੀ ਭਰੀਆਂ ਹਾਰਾਂ ਤੋਂ ਬਾਅਦ ਹੀ ਉਹ ਹਮਲੇ ਕਰਨ ਤੋਂ ਬਾਜ਼ ਨਾ ਆਇਆ। 1761 ਵਿੱਚ ਆਪਣੇ ਪੰਜਵੇਂ ਹਮਲੇ ਸਮੇਂ ਮਰਾਠਿਆਂ ਨੂੰ ਹਰਾਉਣ ਤੋਂ ਬਾਅਦ 25-26 ਹਜ਼ਾਰ ਮਰ... Read more

ਵੱਡਾ ਘੱਲੂਘਾਰਾ ਕੁਪ-ਰਹੀੜਾ (ਸੰਗਰੂਰ)
Like Save

तेरा कीता जातो नाही मैनो जोगु कीतोई ॥अर्थ: हे प्रभु! जो कुछ आप करते है

तेरा कीता जातो नाही मैनो जोगु कीतोई ॥अर्थ: हे प्रभु! जो कुछ आप करते हैं, वह मेरी समझ से परे है। आपने स्वयं ही मुझे योग्य बनाया है।स्रोत: श्री गुरु ग्रंथ साहिब जी: अंग 4

Like Save

अमृत ​​वेले का हुक्मनामा - 11 जनवरी 2026

अंग: 719बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे... Read more

Like Save

Jis Ke Sir Oopar Toon Suaamee So Dukh Kaisaa Paavai ॥ Bol Na Jaanai Ma

Jis Ke Sir Oopar Toon Suaamee So Dukh Kaisaa Paavai ॥ Bol Na Jaanai Maaiaa Mad Maataa Marnaa Cheet Na Aavai ॥1॥meaning: O Lord, how can suffering overwhelm someone who lives under Your protection? Such a person is not carried away by the pride of worldly attachments, nor doe... Read more

Like Save