Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 17 ਜਨਵਰੀ 2026

ਅੰਗ: 631
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਫਰਵਰੀ 2026

ਅੰਗ: 666ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾ... Read more

Like Save

ਹਰਿਦੁਆਰ

ਇਕ ਵਾਰ ਗੁਰੂ ਨਾਨਕ ਦੇਵ ਜੀ ਹਰਿਦੁਆਰ ਪਹੁੰਚੇ | ਹਰਿਦੁਆਰ ਨੂੰ ਹਿੰਦੂ ਆਪਣਾ ਵੱਡਾ ਤੀਰਥ ਮੰਨਦੇ ਹਨ| ਇਹ ਗੰਗਾ ਦੇ ਕੰਢੇ ਤੇ ਹੈ| ਹਿੰਦੂ ਲੋਕ ਮਰੇ ਹੋਏ ਪ੍ਰਾਣੀਆਂ ਦੀਆਂ ਹੱਡੀਆਂ ਗੰਗਾ ਵਿਚ ਪਾਉਂਦੇ ਹਨ| ਉਹ ਸਮਝਦੇ ਹਨ ਕਿ ਇਸ ਤੋਂ ਬਿਨਾਂ ਮੁਕਤੀ ਨਹੀਂ ਹੋ ਸਕਦੀ, ਪਰ ਇਹ ਉਹਨਾਂ ਦਾ ਭੁਲੇਖਾ ਤੇ ਵਹਿਮ ਹੀ ਹੈ| ਜਦੋਂ ਗੁਰੂ ਜੀ ਇਥੇ ਪੁੱਜੇ ਤ... Read more

ਹਰਿਦੁਆਰ
Like Save

ਸੰਧਿਆ ਵੇਲੇ ਦਾ ਹੁਕਮਨਾਮਾ – 13 ਸਤੰਬਰ 2026

ਅੰਗ: 671ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ... Read more

Like Save

ਦਾਦਾ ਗੁਰੂ ਤੇਗ ਬਹਾਦਰ... ਰਾਖਾ ਸੀ.. ਜੌ ਹਿੰਦ ਦਾ ਉੱਡ ਦਾ ਨੀ ਐਵੇਂ ਹੀ ਮੈਂ.. ਬਾ

ਦਾਦਾ ਗੁਰੂ ਤੇਗ ਬਹਾਦਰ... ਰਾਖਾ ਸੀ.. ਜੌ ਹਿੰਦ ਦਾ ਉੱਡ ਦਾ ਨੀ ਐਵੇਂ ਹੀ ਮੈਂ.. ਬਾਜ਼ ਹਾਂ ਗੁਰ ਗੋਬਿੰਦ ਦਾ

Like Save