Back to community
ਸੰਧਿਆ ਵੇਲੇ ਦਾ ਹੁਕਮਨਾਮਾ – 21 ਜਨਵਰੀ 2026
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
1 likes
comments
Join the conversation
Nitnama
2 months ago punjabi
ਅੰਗ: 671ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ... Read more
Balvinder Singh
2 months ago punjabi
Nitnama
2 months ago english
ang: 656Raag Sorath Baanee Bhagat Kabeer Jee Kee Ghar 1 ॥ Ik Oankaar Satigur Prasaad ॥ Bahu parpanch kar par dhan liaavai ॥ Sut daaraa peh aan lutaavai ॥1॥ Man mere bhoole kapat na keejai ॥ Ant niberaa tere jeea peh leejai ॥1॥ Rahaao ॥ Chhin chhin tan chheejai jaraa janaavai... Read more
Nitnama
7 months ago punjabi
ਅੰਗ: 666ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ... Read more
अंग: 729सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा ब... Read more
Loading comments…