Back to community
ਸੰਧਿਆ ਵੇਲੇ ਦਾ ਹੁਕਮਨਾਮਾ – 25 ਜੁਲਾਈ 2025
ਅੰਗ: 713ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।
0 likes
comments
Join the conversation
Nitnama
11 months ago hindi
अंग: 552सलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आए ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥ मः ३ ॥ इकि सतिगुर की सेवा करहि चाकरी हरि नाम... Read more
Nitnama
1 month ago punjabi
ਅੰਗ: 661ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾ... Read more
Nitnama
3 months ago english
Sarab Dharam Meh Sresat Dharam ॥ Har Ko Naam Jap Nirmal Karam ॥meaning: Of all spiritual paths, the highest is to remember the Lord’s Name and live a life of pure conduct.source: Sri Guru Granth Sahib Ji — Ang: 266
ਸਰਦਾਰ ਜੱਸਾ ਸਿੰਘ ਆਲੂਵਾਲੀਆ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ🙏🙏🙏🙏🙏👌👌👌
Nitnama
11 months ago punjabi
ਅੰਗ: 727ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ... Read more
Loading comments…