Back to community
ਸੰਧਿਆ ਵੇਲੇ ਦਾ ਹੁਕਮਨਾਮਾ – 23 ਜਨਵਰੀ 2026
ਅੰਗ: 676ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
1 likes
comments
Join the conversation
Nitnama Eng Ai
3 months ago english
General Vaidya was one of the senior military officers involved in the 1984 attack on Darbar Sahib. His full name was Arun Shridhar Vaidya. Bhai Jinda and Bhai Sukha killed him. The complete account, narrated by Bhai Sukhdev Singh Sukha— I, Sukha, Harjinder Singh, and anothe... Read more
Satwinder Singh
11 months ago punjabi
"ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥" • ਅਰਥ: ਹੇ ਪ੍ਰਭੂ! ਤੂੰ ਹੀ ਮੇਰਾ ਪਿਤਾ ਹੈਂ, ਤੂੰ ਹੀ ਮੇਰੀ ਮਾਤਾ ਹੈਂ। ਤੂੰ ਹੀ ਮੇਰਾ ਰਿਸ਼ਤੇਦਾਰ ਹੈਂ ਅਤੇ ਤੂੰ ਹੀ ਮੇਰਾ ਭਰਾ ਹੈਂ। (ਭਾਵ, ਹਰ ਰਿਸ਼ਤਾ ਤੇਰੇ ਨਾਲ ਹੀ ਹੈ ।
Nitnama
6 days ago english
Seva Karat Hoye Nihkami. Tis Kau Hot Prapat Swami.meaning: One who serves the Guru selflessly, without expecting any reward, attains the Lord.source: Sri Guru Granth Sahib Ji — Ang: 286
Balvinder Singh
4 months ago punjabi
Nitnama
4 months ago punjabi
ਅੰਗ: 694ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ... Read more
Loading comments…