Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 28 ਜਨਵਰੀ 2026

ਅੰਗ: 845
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
ਅਰਥ: ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। (ਗੁਰੂ ਨਾਨਕ ਜੀ ਕਹਿੰਦੇ ਹਨ ਕਿ) ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 22 ਅਗਸਤ 2025

ਅੰਗ: 680ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰ... Read more

Like Save

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ ਪਰਮਾ

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ ਪਰਮਾਤਮਾ ਕਰੇ ਇਹ ਨਵਾਂ ਸਾਲ ਸਭ ਲਈ ਖੁਸ਼ੀਆਂ ਭਰਿਆ ਹੋਵੇ । ਵਾਹਿਗੁਰੂ ਜੀ 🙏

ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਮੁਬਾਰਕਾਂ ਪਰਮਾ
Like Save

ਬੰਦਗੀ: ਜਿੰਨੀ ਸ਼ਾਂਤ ਹੋਵੇਗੀ, ਉਨੀ ਹੀ ਗਹਿਰੀ ਹੋਵੇਗੀ। ​ਵਿਸ਼ਵਾਸ: ਰੱਖ ਉਸ ਦਾਤਾਰ

ਬੰਦਗੀ: ਜਿੰਨੀ ਸ਼ਾਂਤ ਹੋਵੇਗੀ, ਉਨੀ ਹੀ ਗਹਿਰੀ ਹੋਵੇਗੀ। ​ਵਿਸ਼ਵਾਸ: ਰੱਖ ਉਸ ਦਾਤਾਰ 'ਤੇ, ਉਹ ਕਦੇ ਵੀ ਕਿਸੇ ਦੀ ਮਿਹਨਤ ਅਜਾਈਂ ਨਹੀਂ ਜਾਣ ਦਿੰਦਾ। ​ਸੁਕਰਾਨਾ: ਹਰ ਸਾਹ ਨਾਲ ਉਸਦਾ ਸ਼ੁਕਰ ਕਰੋ, ਕਿਉਂਕਿ ਉਸਦੀ ਰਹਿਮਤ ਬੇਅੰਤ ਹੈ।

Like Save