Back to community
ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਫਰਵਰੀ 2026
ਅੰਗ: 706ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
0 likes
comments
Join the conversation
Nitnama
3 months ago punjabi
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ਅਰਥ: ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ ਅਤੇ ਉਸ ਦਾ ਹੁਕਮ ਵੀ ਅਟੱਲ ਹੈ। ਜੀਵ ਉਸ ਪਾਸੋਂ ਮੁੜ ਮੁੜ ਦਾਤਾਂ ਮੰਗਦੇ ਹਨ ਅਤੇ ਉਹ ਦਾਤਾਰ ਸਭ ਨੂੰ ਦਾਤਾਂ ਬਖ਼ਸ਼ਦਾ ਰਹਿੰਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 2
अंग: 682धनासरी महला ५ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखा... Read more
Nitnama
6 months ago english
ang: 597Sorath mehlaa 1. too parabh daataa daan mat pooraa ham thaaray bhaykhaaree jee-o. mai ki-aa maaga-o kichh thir na rahaa-ee har deejai naam pi-aaree jee-o. ||1|| ghat ghat rav rahi-aa banvaaree. jal thal mahee-al gupto vartai gur sabdee daykh nihaaree jee-o. rahaa-o.... Read more
Kaur_Jot
5 months ago punjabi
𝐖ᥲ𝐡ᥱɠᥙɾᥙ 𝐉ɩ 𝐊ᥲ 𝐊𝐡ᥲꙆ⳽ᥲ 𝐖ᥲ𝐡ᥱɠᥙɾᥙ 𝐉ɩ 𝐊ɩ 𝐅ᥲ𝐭ᥱ𝐡 🙏❤
Nitnama
8 months ago english
ang: 709Salok ॥ Sant udharan daiaal aasaran Gopaal keeratanah ॥ Nirmalan sant sangein ot Nanak Parmesurah ॥1॥ Chandan chand na sarad rut mool na mitai ghaam ॥ Seetal theevai Nanakaa japandaro Har naam ॥2॥ Paurree ॥ Charan kamal kee ot udhare sagal jan ॥ Sun partaap Govind ni... Read more
Loading comments…