Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 02 ਫਰਵਰੀ 2026

ਅੰਗ: 494
ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥
ਅਰਥ: ਹੇ ਮੇਰੇ ਵੀਰ! (ਪਰਮਾਤਮਾ ਦੇ ਟਾਕਰੇ ਤੇ) ਸਾਡਾ ਕੋਈ ਜ਼ੋਰ ਚੱਲ ਨਹੀਂ ਸਕਦਾ। ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਪੁੱਤਰ—ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ। ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ)।1। ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ ਬਖ਼ਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ ਹੈ।2। ਹੇ ਭਾਈ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ ਪਰਮਾਤਮਾ ਨੂੰ ਚੰਗਾ ਲੱਗਦਾ ਹੈ।3। ਹੇ ਭਾਈ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ।4। ਹੇ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ।5।1।7। 16।
Like Save

Join the conversation

Loading comments…

Sign in to comment or join the discussion.

More from the community

You may also enjoy these stories

ਸਿੰਘਾਂ ਦਾ ਕਿਹੋ ਜਿਹਾ ਇਸ਼ਕ ਹੋਵੇਗਾ ਕਿਹੋ ਜਿਹਾ ਪਿਆਰ ਹੋਵੇਗਾ ! ਇਹ ਤਾਂ ਮਰਦੇ ਵੀ

ਸਿੰਘਾਂ ਦਾ ਕਿਹੋ ਜਿਹਾ ਇਸ਼ਕ ਹੋਵੇਗਾ ਕਿਹੋ ਜਿਹਾ ਪਿਆਰ ਹੋਵੇਗਾ ! ਇਹ ਤਾਂ ਮਰਦੇ ਵੀ ਹੱਸਦੇ ਨੇ ਖੁਦਾ ਹੀ ਇਹਨਾਂ ਦਾ ਯਾਰ ਹੋਵੇਗਾ !!

ਸਿੰਘਾਂ ਦਾ ਕਿਹੋ ਜਿਹਾ ਇਸ਼ਕ ਹੋਵੇਗਾ ਕਿਹੋ ਜਿਹਾ ਪਿਆਰ ਹੋਵੇਗਾ ! ਇਹ ਤਾਂ ਮਰਦੇ ਵੀ
Like Save

evening hukamnama - 05 January 2026

ang: 685Dhnaasaree Mahalaa 9 ॥ Ab mai kaun upaau karau ॥ Jih bidh man ko sansaa chookai bhau nidh paar parau ॥1॥ Rahaao ॥ Janam paai kachhu bhalo na keeno taa te adhik darau ॥ Man bach karam Har gun nahee gaae yah jeea soch dharau ॥1॥ Gurmat sun kachhu giaan na upjio pasu ji... Read more

Like Save

संध्या वेले का हुक्मनामा - 13 जनवरी 2026

अंग: 653सलोकु मः ४ ॥ गुरमुखि अंतरि सांति है मनि तनि नामि समाइ ॥ नामो चितवै नामु पड़ै नामि रहै लिव लाइ ॥ नामु पदारथु पाइआ चिंता गई बिलाइ ॥ सतिगुरि मिलिऐ नामु ऊपजै तिसना भुख सभ जाइ ॥ नानक नामे रतिआ नामो पलै पाइ ॥१॥ मः ४ ॥ सतिगुर पुरखि जि मारिआ भ्रमि भ्रमिआ घरु छोडि गइआ ॥ ओसु पि... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 18 ਜਨਵਰੀ 2026

ਅੰਗ: 654ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨ... Read more

Like Save