Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 06 ਜੁਲਾਈ 2025

ਅੰਗ: 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਬਾਬਾ ਬੰਦਾ ਸਿੰਘ ਬਹਾਦਰ : ਸਰਹਿੰਦ ਫਤਿਹ ਦਿਵਸ

ਵਜੀਦੇ ਦੀ ਸਰਹਿੰਦ ਪਿਛਲੇ ਸਾਢੇ ਪੰਜ ਸਾਲ ਤੋਂ ਖ਼ਾਲਸੇ ਦੀਆਂ ਅੱਖਾਂ ਚ ਰੜਕਦੀ ਸੀ ਇਸ ਜਗ੍ਹਾ ਤੇ 1704 ਨੂੰ ਗੁਰੂ ਕੇ ਲਾਲਾਂ ਨੂੰ ਕੋਹ ਕੋਹ ਕੇ ਸ਼ਹੀਦ ਕੀਤਾ ਦੀਵਾਰਾਂ ਚ ਚੁਣਿਆ ਸੀ ਜਾਲਮਾਂ ਦੇ ਸੋਧੇ ਲੌਣ ਲਈ ਕਲਗੀਧਰ ਪਿਤਾ ਜੀ ਦਾ ਥਾਪੜਾ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਪੰਜਾਬ ਆਇਅ ਪਹਿਲਾ ਸਰਹਿੰਦ ਦਾ ਆਸ ਪਾਸ ਸਮਾਣਾ ਆਦਿਕ ਫਤਹਿ ਕੀਤੇ ਤੇ... Read more

ਬਾਬਾ ਬੰਦਾ ਸਿੰਘ ਬਹਾਦਰ : ਸਰਹਿੰਦ ਫਤਿਹ ਦਿਵਸ
Like Save

ਭਾਈ ਬਹਿਲੋ ਜੀ

ਬਠਿੰਡਾ ਜ਼ਿਲ੍ਹੇ ਵਿਚ ਫਫੜੇ ਪਿੰਡ ਵਿਚ ਸੰਨ 1553 ਈ . ਵਿਚ ਪੈਦਾ ਹੋਇਆ ਇਕ ਸਿੱਧੂ ਜੱਟ , ਜੋ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਅਤੇ ਸੁਲਤਾਨੀਆ ਅਖਵਾਉਂਦਾ ਸੀ । ਪਿੰਡ ਵਿਚ ਇਸ ਦੀ ਕਾਫ਼ੀ ਮਾਨਤਾ ਸੀ । ਇਹ ਹਰ ਸਾਲ ਬਹੁਤ ਸਾਰੇ ਸੁਲਤਾਨੀਆਂ ਨੂੰ ਲੈ ਕੇ ਨਗਾਹੇ ਦੀ ਯਾਤ੍ਰਾ ਉਤੇ ਜਾਂਦਾ ਸੀ । ਇਕ ਵਾਰ ਸੰਨ 1583 ਈ . ਵਿਚ ਇਹ ਆਪਣੀ ਟੋਲੀ ਨਾ... Read more

ਭਾਈ ਬਹਿਲੋ ਜੀ
Like Save

evening hukamnama - 29 October 2025

ang: 648Salok Mahalla 3 ॥ Nanak naavahu ghuthi-aa halat palat sabh jaae ॥ Jap tap sanjam sabh hir lae-aa muthee doojai bhaae ॥ Jam dar badhe maaree-ahi bahutee milai sajaae ॥1॥ Mahalla 3 ॥ Santa naal vair kamaavde dustaa naal moh piaar ॥ Agai pichhai sukh nahee mar jammeh va... Read more

Like Save

संध्या वेले का हुक्मनामा - 22 सितंबर 2026

अंग: 683धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़... Read more

Like Save