Back to community
ਸੰਧਿਆ ਵੇਲੇ ਦਾ ਹੁਕਮਨਾਮਾ – 27 ਜੁਲਾਈ 2025
ਅੰਗ: 684ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
0 likes
comments
Join the conversation
Nitnama
1 year ago punjabi
ਅੰਗ: 658ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨ... Read more
Nitnama
4 months ago punjabi
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ਅਰਥ: ਮੇਰਾ ਪਿਆਰਾ ਸਤਿਗੁਰੂ ਸਦਾ ਮੇਰੇ ਨਾਲ ਹੈ। ਮੈਂ ਜਿੱਥੇ ਵੀ ਹਾਂ ਜਾਂ ਜਿਸ ਵੀ ਔਖੀ ਸਥਿਤੀ ਵਿੱਚ ਪੈਂਦਾ ਹਾਂ, ਉਹ ਮੈਨੂੰ ਹਰ ਮੁਸੀਬਤ ਤੋਂ ਬਚਾ ਲੈਂਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 588
Nitnama Hindi Ai
11 months ago hindi
आज जब मैं श्री गुरु गोबिंद सिंह साहिब जी का इतिहास लिखने लगा, तो यह सोचकर मन उलझ गया कि कहाँ से शुरू करूँ—पिता की शहादत से, या पुत्रों और माता जी की कुर्बानी से। फिर सोचा, क्या एक महान योद्धा से शुरुआत करूँ? लेकिन तब महान कवि पीछे रह जाता। यदि यह सब लिखने की कोशिश करूँ, तो फ... Read more
Satwinder Singh
11 months ago punjabi
"ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥" • ਅਰਥ: ਜਿਸ ਪ੍ਰਭੂ ਦੀ ਕਿਰਪਾ ਨਾਲ ਤੂੰ ਤਰ੍ਹਾਂ-ਤਰ੍ਹਾਂ ਦੇ ਸੁਆਦੀ ਭੋਜਨ ਖਾਂਦਾ ਹੈਂ, ਉਸ ਮਾਲਕ ਨੂੰ ਹਮੇਸ਼ਾ ਆਪਣੇ ਮਨ ਵਿੱਚ ਵਸਾ ਕੇ ਰੱਖ (ਉਸਦਾ ਸ਼ੁਕਰਾਨਾ ਕਰ)।
*ਮਨ ਕਉ ਹੋਇ ਸੰਤੋਖੁ* *ਧਿਆਈਐ ਸਦਾ ਹਰਿ॥* ਗੁਰੂ ਅਰਜਨ ਦੇਵ ਜੀ 519. ਰਾਗ ਗੂਜਰੀ ਜੇ ਸਦਾ ਅਕਾਲ ਪੁਰਖ ਵਾਹਿਗੁਰੂ ਜੀ ਨੂੰ ਸਿਮਰੀਏ ਤਾਂ ਮਨ ਨੂੰ ਸੰਤੋਖ ਆਉਂਦਾ ਹੈ, ਜਿਸ ਨਾਲ ਮਨ ਦੀ ਕਲਪਨਾ ਤੇ ਭੱਜ ਦੌੜ ਰੁੱਕ ਜਾਂਦੀ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ।।
Loading comments…