Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 06 ਫਰਵਰੀ 2026

ਅੰਗ: 481
ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
ਅਰਥ: ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ।1। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ?।1। ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ?।2। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ)।3।1। 23।
Like Save

Join the conversation

Loading comments…

Sign in to comment or join the discussion.

More from the community

You may also enjoy these stories

अमृत ​​वेले का हुक्मनामा - 25 अक्टूबर 2026

अंग: 678धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही ब... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਅਗਸਤ 2026

ਅੰਗ: 591ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ... Read more

Like Save

morning hukamnama - 24 January 2026

ang: 676Dhhanaasaree Mahalaa 1 || Jeevaa Terai Naae Man Aanand Hai Jeeu || Saacho Saachaa Naau Gun Govind Hai Jeeu || Gur Giaan Apaaraa Sirjanhaaraa Jin Sirjee Tin Goee || Parvaanaa Aaeaa Hukam Pathaaeaa Fer N Sakai Koee || Aape Kar Vekhai Sir Sir Lekhai Aape Surat Bujhaaee... Read more

Like Save

अमृत ​​वेले का हुक्मनामा - 22 मई 2026

अंग: 709सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना... Read more

Like Save