Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 06 ਫਰਵਰੀ 2026

ਅੰਗ: 645
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 15 अगस्त 2025

अंग: 668धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिख... Read more

Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 24 ਅਕਤੂਬਰ 2025

ਅੰਗ: 961ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲ... Read more

Like Save

ਹਰਿ ਜਸੁ ਸੁਣੀਐ ਹਰਿ ਜਸੁ ਗੁਨੀਐ ॥ ਬਾਤਨਿ ਸਗਲੀ ਮਨਿ ਨ ਧਰੀਐ ॥ਅਰਥ: ਪ੍ਰਭੂ ਦੀ ਸਿਫ

ਹਰਿ ਜਸੁ ਸੁਣੀਐ ਹਰਿ ਜਸੁ ਗੁਨੀਐ ॥ ਬਾਤਨਿ ਸਗਲੀ ਮਨਿ ਨ ਧਰੀਐ ॥ਅਰਥ: ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨੀ ਅਤੇ ਉਸ ਦੇ ਗੁਣਾਂ ਨੂੰ ਮਨ ਵਿੱਚ ਵਸਾਉਣਾ ਚਾਹੀਦਾ ਹੈ। ਦੁਨਿਆਵੀ ਗੱਲਾਂ ਨੂੰ ਮਨ ਵਿੱਚ ਵਸਾ ਕੇ ਨਹੀਂ ਰੱਖਣਾ ਚਾਹੀਦਾ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 332

Like Save