Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 07 ਫਰਵਰੀ 2026

ਅੰਗ: 721
ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਿਣ ਜੇ ਥੀਅੈ ਪਿਆਰੇ ਪਾਈਅੈ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਅੈਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਿਣ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਅਰਥ: ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਸੰਧਿਆ ਵੇਲੇ ਦਾ ਹੁਕਮਨਾਮਾ – 05 ਅਗਸਤ 2025

ਅੰਗ: 630ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ਅਰਥ... Read more

Like Save

ਸੰਧਿਆ ਵੇਲੇ ਦਾ ਹੁਕਮਨਾਮਾ – 11 ਜੁਲਾਈ 2025

ਅੰਗ: 719ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ... Read more

Like Save

सतगुर मेरा सदा सदा, ना आवै ना जाइ ॥अर्थ: मेरा सतिगुरु सदा स्थिर है, न

सतगुर मेरा सदा सदा, ना आवै ना जाइ ॥अर्थ: मेरा सतिगुरु सदा स्थिर है, न वह आता है और न जाता है। वह शाश्वत और अटल है।स्रोत: श्री गुरु ग्रंथ साहिब जी: अंग 406

Like Save

Gurgaddi Diwas Sri Guru Ramdas Sahib Ji

The Guruship Day of Sri Guru Ram Das Ji marks one of the most significant milestones in Sikh history. On 1st September 1574, Guru Amar Das Ji bestowed the sacred Guruship upon Guru Ram Das Ji. This historic transition not only carried forward the spiritual mission of the Sik... Read more

Gurgaddi Diwas Sri Guru Ramdas Sahib Ji
Like Save