Back to community
ਵੱਡਾ ਘੱਲੂਘਾਰਾ ਕੁਪ-ਰਹੀੜਾ (ਸੰਗਰੂਰ)
ਵੱਡਾ ਘੱਲੂਘਾਰਾ 27 ਮਾਘ , 1762 ਈ: ਨੂੰ ਅਹਿਮਦ ਸ਼ਾਹ ਅਬਦਾਲੀ ਦੇ ਛੇਵੇਂ ਹਮਲੇ ਦੌਰਾਨ ਵਾਪਰਿਆ ਸੀ। ਅਬਦਾਲੀ ਨੇ ਭਾਰਤ ‘ਤੇ 11 ਹਮਲੇ ਕੀਤੇ ਸਨ। ਅਖੀਰ ਸਿੱਖਾਂ ਹੱਥੋਂ ਹੋਈਆਂ ਬੇਇੱਜ਼ਤੀ ਭਰੀਆਂ ਹਾਰਾਂ ਤੋਂ ਬਾਅਦ ਹੀ ਉਹ ਹਮਲੇ ਕਰਨ ਤੋਂ ਬਾਜ਼ ਨਾ ਆਇਆ। 1761 ਵਿੱਚ ਆਪਣੇ ਪੰਜਵੇਂ ਹਮਲੇ ਸਮੇਂ ਮਰਾਠਿਆਂ ਨੂੰ ਹਰਾਉਣ ਤੋਂ ਬਾਅਦ 25-26 ਹਜ਼ਾਰ ਮਰਾਠਾ ਤੇ ਹਿੰਦੂ ਔਰਤਾਂ, ਬੱਚਿਆਂ ਨੂੰ ਬੰਦੀ ਬਣਾ ਕੇ ਅਬਦਾਲੀ ਕਾਬਲ ਨੂੰ ਚੱਲ ਪਿਆ। ਪੰਜਾਬ ਵਿਚ ਵੜਦੇ ਹੀ ਹਮੇਸ਼ਾ ਵਾਂਗ ਸਿੱਖ ਉਸ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਲੱਖਾਂ ਰੁਪਏ ਦਾ ਮਾਲ ਅਸਬਾਬ ਲੁੱਟ ਲਿਆ ਤੇ ਹਜ਼ਾਰਾਂ ਹਿੰਦੂ ਕੁੜੀਆਂ ਤੇ ਮੁੰਡਿਆਂ ਨੂੰ ਅਬਦਾਲੀ ਦੇ ਪੰਜੇ ਵਿਚੋਂ ਛੁਡਵਾ ਕੇ ਘਰੋ-ਘਰੀ ਪਹੁੰਚਾਇਆ।
ਅਬਦਾਲੀ ਨੇ ਭਾਰਤ ਵਿਚ ਮੁਗ਼ਲਾਂ ਤੇ ਮਰਾਠਿਆਂ ਦਾ ਲੱਕ ਤੋੜ ਦਿੱਤਾ ਸੀ। ਹੁਣ ਸਿਰਫ ਸਿੱਖ ਹੀ ਉਸ ਦਾ ਮੁਕਾਬਲਾ ਕਰਨ ਵਾਲੇ ਬਚੇ ਸਨ। ਅਬਦਾਲੀ ਦੇ ਕਾਬਲ ਜਾਂਦੇ ਹੀ ਸਿੱਖਾਂ ਨੇ ਥਾਂ ਥਾਂ ਆਪਣੇ ਕਬਜ਼ੇ ਕਰ ਲਏ। ਅਕਤੂਬਰ 1761 ਨੂੰ ਸਿੱਖਾਂ ਨੇ ਗੁਰਮਤਾ ਕਰਕੇ ਨਵਾਬ ਕਪੂਰ ਸਿੰਘ ਦੀ ਅਗਵਾਈ ਵਿੱਚ ਲਾਹੌਰ ਦੇ ਹਾਕਮ ਉਬੈਦ ਖਾਨ ਨੂੰ ਹਰਾ ਕੇ ਲਾਹੌਰ ‘ਤੇ ਕਬਜ਼ਾ ਕਰ ਲਿਆ। ਨਵਾਬ ਕਪੂਰ ਸਿੰਘ ਨੇ ਸ: ਜੱਸਾ ਸਿੰਘ ਆਹਲੂਵਾਲੀਆ ਨੂੰ ਤਖ਼ਤ ‘ਤੇ ਬਿਠਾ ਕੇ ‘ਸੁਲਤਾਨ-ਉਲ-ਕੌਮ’ ਦੀ ਉਪਾਧੀ ਪ੍ਰਦਾਨ ਕੀਤੀ।
ਸਿੱਖਾਂ ਨੂੰ ਪਤਾ ਸੀ ਕਿ ਅਜੇ ਉਨ੍ਹਾਂ ਕੋਲ ਲਾਹੌਰ ‘ਤੇ ਕਬਜ਼ਾ ਬਰਕਰਾਰ ਰੱਖਣ ਦੀ ਤਾਕਤ ਨਹੀਂ ਹੈ। ਇਸ ਲਈ ਉਨ੍ਹਾਂ ਨੇ ਲਾਹੌਰ ਛੱਡ ਕੇ ਜੰਡਿਆਲੇ ਸਰਕਾਰੀ ਚੁਗਲ ਮਹੰਤ ਆਕਿਲ ਦਾਸ ਨਿਰੰਜਨੀਏ ਨੂੰ ਘੇਰਾ ਪਾ ਲਿਆ। ਉਸ ਨੇ ਭਾਈ ਤਾਰੂ ਸਿੰਘ ਅਤੇ ਮਹਿਤਾਬ ਸਿੰਘ ਮੀਰਾਂਕੋਟੀਏ ਵਰਗੇ ਕਈ ਯੋਧਿਆਂ ਨੂੰ ਚੁਗਲੀ ਕਰਕੇ ਕਤਲ ਕਰਵਾਇਆ ਸੀ।
ਮਹੰਤ ਨੇ ਆਪਣੇ ਦੂਤ ਅਬਦਾਲੀ ਵੱਲ ਭਜਾ ਦਿੱਤੇ। ਅਬਦਾਲੀ ਪਹਿਲਾਂ ਹੀ ਪੰਜਾਬ ਵੱਲ ਚੱਲ ਪਿਆ ਸੀ। ਸਿੱਖਾਂ ਨੂੰ ਵੀ ਅਬਦਾਲੀ ਦੇ ਆਉਣ ਦਾ ਪਤਾ ਚੱਲ ਗਿਆ। ਉਹ ਆਪਣੇ ਟੱਬਰ ਨੂੰ ਮਾਲਵੇ ਦੇ ਰੇਤਲੇ ਇਲਾਕਿਆਂ ਵੱਲ ਛੱਡਣ ਲਈ ਚੱਲ ਪਏ ਤਾਂ ਜੋ ਬੇਫਿਕਰ ਹੋ ਕੇ ਅਬਦਾਲੀ ਦਾ ਮੁਕਾਬਲਾ ਕਰ ਸਕਣ। ਜਦੋਂ ਅਬਦਾਲੀ ਲਾਹੌਰ ਪਹੁੰਚਿਆ ਤਾਂ ਸਿੱਖ ਸਤਲੁਜ ਟੱਪ ਕੇ ਮਾਲੇਰਕੋਟਲੇ ਦੇ ਨਜ਼ਦੀਕ ਪਿੰਡ ਕੁੱਪ ਨੇੜੇ ਡੇਰਾ ਲਾਈ ਬੈਠੇ ਸਨ। ਸਿੱਖਾਂ ਦੀ ਫੌਜ ਉਸ ਵੇਲੇ 50 ਕੁ ਹਜ਼ਾਰ ਦੇ ਕਰੀਬ ਸੀ। 50-60 ਹਜ਼ਾਰ ਹੀ ਔਰਤਾਂ, ਬੱਚੇ ਤੇ ਬ੍ਰਿਧ। ਸਿੱਖਾਂ ਨੂੰ ਉਸ ਵੇਲੇ ਅਬਦਾਲੀ ਦੇ ਹੁਕਮ ਨਾਲ ਮਾਲੇਰਕੋਟਲੇ ਦੇ ਨਵਾਬ ਭੀਖਣ ਸ਼ਾਹ ਤੇ ਸਰਹਿੰਦ ਦੇ ਸੂਬੇਦਾਰ ਜੈਨ ਖਾਨ ਨੇ ਘੇਰਾ ਪਾਇਆ ਹੋਇਆ ਸੀ।
ਅਬਦਾਲੀ ਨੂੰ ਜਦੋਂ ਸਿੱਖਾਂ ਦੇ ਮਾਲੇਰਕੋਟਲੇ ਲਾਗੇ ਹੋਣ ਬਾਰੇ ਪਤਾ ਲੱਗਾ ਤਾਂ ਉਸ ਨੇ 27 ਮਾਘ, 1762 ਨੂੰ ਸੂਰਜ ਦੀ ਟਿੱਕੀ ਨਿਕਲਣ ਤੋਂ ਪਹਿਲਾਂ ਹੀ ਅਬਦਾਲੀ ਨੇ ਦਲ ਖਾਲਸਾ ‘ਤੇ ਬੜਾ ਕਹਿਰੀ ਹਮਲਾ ਕਰ ਦਿੱਤਾ। ਉਸ ਨੇ ਅੱਧੀ ਫੌਜ ਆਪ ਰੱਖੀ ਤੇ ਅੱਧੀ ਆਪਣੇ ਵਜ਼ੀਰ ਸ਼ਾਹਵਲੀ ਖਾਨ ਨੂੰ ਦੇ ਕੇ ਸਮੇਤ ਜੈਨ ਖਾਨ, ਭੀਖਣ ਖਾਨ ਅਤੇ ਦੀਵਾਨ ਲੱਛਮੀ ਨਰਾਇਣ ਸਿੱਖਾਂ ਦੇ ਵਹੀਰ ‘ਤੇ ਹਮਲਾ ਕਰਨ ਲਈ ਭੇਜ ਦਿੱਤਾ।
ਸਿੱਖਾਂ ਨੇ ਆਪਣੇ ਵਹੀਰ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਤੇ ਮੁਕਾਬਲੇ ਲਈ ਡਟ ਗਏ। ਇਸ ਯੁੱਧ ਵਿਚ ਤਕਰੀਬਨ ਸਾਰੀਆਂ ਮਿਸਲਾਂ ਦੇ ਸਰਦਾਰ, ਸ: ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਸ਼ਾਮਲ ਸਨ। ਸ਼ਾਹਵਲੀ ਖਾਨ ਵਜ਼ੀਰ ਨੇ ਵਹੀਰ ਦਾ ਬੜਾ ਨੁਕਸਾਨ ਕੀਤਾ। ਹਜ਼ਾਰਾਂ ਬਿਰਧ ਔਰਤਾਂ ਤੇ ਬੱਚੇ ਮਾਰ ਦਿੱਤੇ ਤੇ ਹਜ਼ਾਰਾਂ ਬੰਦੀ ਬਣਾ ਲਏ। ਪਤਾ ਲੱਗਣ ‘ਤੇ ਸ: ਜੱਸਾ ਸਿੰਘ ਨੇ ਸ: ਸ਼ਾਮ ਸਿੰਘ, ਸ: ਕਰੋੜਾ ਸਿੰਘ, ਸ: ਨਾਹਰ ਸਿੰਘ ਤੇ ਸ: ਕਰਮ ਸਿੰਘ ਨੂੰ ਮਦਦ ਵਾਸਤੇ ਭੇਜਿਆ। ਸਿੱਖਾਂ ਨੇ ਬੰਦੀ ਛੁਡਵਾ ਲਏ ਤੇ ਸ਼ਾਹ ਵਲੀ ਦੀ ਫੌਜ ਦਾ ਬੜਾ ਨੁਕਸਾਨ ਕੀਤਾ। ਸ: ਚੜ੍ਹਤ ਸਿੰਘ ਹੱਥੋਂ ਜਰਨੈਲ ਸਰ ਬੁਲੰਦ ਖਾਨ ਤੇ ਸ: ਜੱਸਾ ਸਿੰਘ ਹੱਥੋਂ ਪ੍ਰਧਾਨ ਸੈਨਾਪਤੀ ਜਹਾਨ ਖਾਨ ਜ਼ਖ਼ਮੀ ਹੋ ਗਿਆ। ਇਸ ਘਲੂਘਾਰੇ ਵਿਚ ਸਿੱਖਾਂ ਦੀ ਫੌਜ 50,000 ਤੇ ਅਬਦਾਲੀ ਦੀ 2 ਲੱਖ ਸੀ। ਸਿੱਖਾਂ ਦੇ 16-18 ਹਜ਼ਾਰ ਬਾਲ ਬੱਚੇ ਤੇ ਔਰਤਾਂ ਤੇ 10-12 ਹਜ਼ਾਰ ਸਿੱਖ ਫੌਜ ਕਰੀਬ 25-30 ਹਜ਼ਾਰ ਕਤਲ ਹੋਏ। 10-12 ਹਜ਼ਾਰ ਅਬਦਾਲੀ ਦੀ ਫੌਜ ਦੇ ਮਾਰੇ ਗਏ। ਸਿੱਖਾਂ ਦਾ ਸਾਰਾ ਸਮਾਨ ਵੀ ਲੁੱਟ ਲਿਆ ਗਿਆ।
ਅਬਦਾਲੀ ਦੀ ਫੌਜ ਦੇ ਨਾਲ ਪੰਜਾਬ ਦੇ ਸਾਰੇ ਫੌਜਦਾਰ ਤੇ ਚੌਧਰੀਆਂ ਦੀ ਫੌਜ ਸੀ। ਅਬਦਾਲੀ ਨੇ ਸਿੱਖ ਫੌਜਾਂ ਦਾ ਬਰਨਾਲੇ ਤਕ ਪਿੱਛਾ ਕੀਤਾ ਤੇ ਸਿੱਖਾਂ ਦੀਆਂ ਖਿਲਰੀਆਂ ਲਾਸ਼ਾਂ ਨੂੰ ਇਕੱਠਾ ਕਰਕੇ 60 ਗੱਡਿਆਂ ‘ਤੇ ਲੱਦ ਕੇ ਲਾਹੌਰ ਦੇ ਦਰਵਜ਼ੇ ਦੇ ਮਿਨਾਰਾਂ ਉਪਰ ਟੰਗਵਾਂ ਦਿੱਤੀਆਂ। ਇਸ ਲੜਾਈ ਨੂੰ ਸਿੱਖਾਂ ਦੀ ਬਹਾਦਰੀ ਕਰਕੇ ਜਾਣਿਆ ਜਾਂਦਾ ਹੈ। ਅੰਮ੍ਰਿਤਸਰ ਤੇ ਦਮਦਮਾ ਸਾਹਿਬ ਵਾਲੀਆਂ ਪੁਰਾਤਨ ਬੀੜਾਂ ਅਬਦਾਲੀ ਨੇ ਨਸ਼ਟ ਕਰ ਦਿੱਤੀਆਂ ਸਨ। ਇਸ ਘੱਲੂਘਾਰੇ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਕੁੱਪ-ਰਹੀੜੇ ਵਿੱਚ ਯਾਦਗਾਰ ਸਥਾਪਤ ਹੈ। ਇਹ ਸਿੱਖ ਇਤਿਹਾਸ ਦਾ ਗੌਰਵਮਈ ਪੰਨਾ ਹੈ। ਤੇ ਇਸ ਜੰਗ ਨੂੰ ਵੱਡੇ ਘਲੂਘਾਰੇ ਵਲੋ ਯਾਦ ਕੀਤਾ ਜਾਦਾ ਹੈ
ਜੋਰਾਵਰ ਸਿੰਘ ਤਰਸਿੱਕਾ
1 likes
comments
Join the conversation
Nitnama
7 months ago hindi
अंग: 706सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत... Read more
तू ठाकुरु तुम पहि अरदासि ॥ जीउ पिंडु सभु तेरी रासि ॥अर्थ: हे प्रभु! आप ही हमारे मालिक हैं और हम आपसे ही प्रार्थना करते हैं। हमारा जीवन और शरीर सब आपकी ही दी हुई अमानत हैं। हमारे पास जो कुछ भी है, वह सब आपकी कृपा से है।स्रोत: श्री गुरु ग्रंथ साहिब जी : अंग 268
Nitnama
4 months ago punjabi
ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥ਅਰਥ: ਹੇ ਮੇਰੇ ਮਿੱਤਰ ਪ੍ਰਭੂ! ਮੈਨੂੰ ਗੁਣ-ਹੀਨ ਨੂੰ ਬਚਾ ਲੈ। ਸਾਰੇ ਗੁਣ ਤੇਰੇ (ਵੱਸ ਵਿਚ ਹਨ, ਜਿਸ ਤੇ ਮਿਹਰ ਕਰੇਂ, ਉਸੇ ਨੂੰ ਮਿਲਦੇ ਹਨ। ਮੈਨੂੰ ਭੀ ਆਪਣੇ ਗੁਣ ਬਖ਼ਸ਼ ਤੇ ਅਉਗਣਾਂ ਤੋਂ ਬਚਾ ਲੈ)ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ : ਅੰਗ 206
जो मागहि ठाकुर अपुने ते सोई सोई देवै ॥ नानक दासु मुख ते जो बोलै ईहा ऊहा सचु होवै ॥२॥१४॥४५॥अर्थ: प्रभु के सेवक अपने स्वामी से जो कुछ मांगते हैं, प्रभु उन्हें वही दात प्रदान करता है। हे नानक! प्रभु का सेवक अपने मुख से जो वचन कहता है, वह इस लोक और परलोक दोनों में अटल होता है।स्... Read more
Raman Kaur
4 weeks ago punjabi
ਜਦੋਂ ਅਰਦਾਸ ਵਿੱਚ ਸ਼ਰਧਾ ਤੇ ਇੰਤਜ਼ਾਰ ਵਿੱਚ ਸਬਰ ਹੋਵੇ ਤਾਂ ਸਫ਼ਰ ਦਾ ਅੰਤ ਹਮੇਸ਼ਾਂ ਸ਼ੁਕਰਾਨੇ ਤੇ ਹੀ ਹੁੰਦਾ ਹੈ
Loading comments…