Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 09 ਫਰਵਰੀ 2026

ਅੰਗ: 670
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥
Like Save

Join the conversation

Loading comments…

Sign in to comment or join the discussion.

More from the community

You may also enjoy these stories

ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਜੂਨ 2026

ਅੰਗ: 794ੴ ਸਤਿਗੁਰ ਪ੍ਰਸਾਦਿ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹ... Read more

Like Save

जो तू प्रेम खेलण का चाउ ॥अर्थ: यदि तुम्हें परमात्मा के प्रेम के खेल मे

जो तू प्रेम खेलण का चाउ ॥अर्थ: यदि तुम्हें परमात्मा के प्रेम के खेल में शामिल होना है, तो तुम्हें स्वयं को पूरी तरह समर्पित करना होगा।स्रोत: श्री गुरु ग्रंथ साहिब जी: अंग 1412

Like Save

शहीदी दिहाड़ा भाई संगत सिंह जी

सिख धर्म के शहीदों की पंक्ति में जिस महान शहीद का यहाँ उल्लेख किया जा रहा है, वह चमकौर साहिब की जंग का एक अनमोल रत्न है, जिनका नाम भाई संगत सिंह है। भाई संगत सिंह जी की महानता इस बात में भी निहित है कि उन्हें दशम गुरु श्री गुरु गोबिंद सिंह जी से अपनी कलगी उनके सिर पर धारण कर... Read more

शहीदी दिहाड़ा भाई संगत सिंह जी
Like Save