Skip to content
Nitnama app icon Nitnama.
Back to community

ਸੰਧਿਆ ਵੇਲੇ ਦਾ ਹੁਕਮਨਾਮਾ – 10 ਫਰਵਰੀ 2026

ਅੰਗ: 630
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ।੧।ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।੧। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ।੨।੨੪।੮੮।
Like Save

Join the conversation

Loading comments…

Sign in to comment or join the discussion.

More from the community

You may also enjoy these stories

Guru Gobind Singh Ji Appoints Baba Banda Singh Bahadur as the Leader of the Panth and Sends Him Towards Punjab (October 4, 1708)

On October 4, 1708, the great Guru Gobind Singh Ji appointed Baba Banda Singh Bahadur as the Jathedar (Commander) of the Khalsa Panth. He blessed him with symbolic authority — five arrows, a Nishan Sahib (holy flag), and a Nagara (war drum) — and sent him to Punjab along wit... Read more

Guru Gobind Singh Ji Appoints Baba Banda Singh Bahadur as the Leader of the Panth and Sends Him Towards Punjab (October 4, 1708)
Like Save

ਅਮ੍ਰਿਤ ਵੇਲੇ ਦਾ ਹੁਕਮਨਾਮਾ – 31 ਜਨਵਰੀ 2026

ਅੰਗ: 692ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥... Read more

Like Save

ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ

28 ਮਾਰਚ 1613 ਈਸ਼ਵੀ ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ ਮਾਤਾ ਨਾਨਕੀ ਜੀ ਨਾਲ ਬਕਾਲੇ ਨਗਰ ਵਿੱਚ ਹੋਇਆ । ਆਉ ਮਾਤਾ ਨਾਨਕੀ ਜੀ ਦੇ ਇਤਿਹਾਸ ਤੇ ਇਕ ਸੰਖੇਪ ਝਾਤ ਮਾਰੀਏ ਜੀ । ਮਾਤਾ ਨਾਨਕੀ ਜੀ ( ਗੁਰੂ ਤੇਗ ਬਹਾਦਰ ਜੀ ਦੇ ਸਤਿਕਾਰਯੋਗ ਮਾਤਾ ਜੀ ) ਮਾਤਾ ਨਾਨਕੀ ਜੀ ਦਾ ਜਨਮ ਖੱਤਰੀ ਹਰੀ ਚੰਦ ਦੇ ਘਰ ਮਾਤਾ ਹਰਦਈ ਦੀ ਕੁੱਖੋਂ ਬਕਾਲ... Read more

ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ
Like Save

morning hukamnama - 07 July 2026

ang: 709Salok ॥ Sant udharan dayaalan aasaran Gopaal keertaneh ॥ Nirmalan sant sangeṇ ot Naanak Parmesureh ॥1॥ Chandan chand na sarad rut mool na mitaee ghaam ॥ Seetal theevai Naanakaa japandrro Har Naam ॥2॥ Paurree ॥ Charan kamal kee ot udhare sagal jan ॥ Sun prataap Govind... Read more

Like Save

जा कै सिमरनि भउ दुख हरै ॥ जा कै सिमरनि अपदा टरै ॥अर्थ: जिस प्रभु का स्

जा कै सिमरनि भउ दुख हरै ॥ जा कै सिमरनि अपदा टरै ॥अर्थ: जिस प्रभु का स्मरण करने से भय और दुख दूर हो जाते हैं तथा जीवन की विपत्तियाँ टल जाती हैं।स्रोत: श्री गुरु ग्रंथ साहिब जी : अंग 986

Like Save