Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 12 ਫਰਵਰੀ 2026

ਅੰਗ: 591
ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥
Like Save

Join the conversation

Loading comments…

Sign in to comment or join the discussion.

More from the community

You may also enjoy these stories

संध्या वेले का हुक्मनामा - 10 जुलाई 2025

अंग: 694धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसन... Read more

Like Save

ਇੰਡਿਆਨਾ ਦੀ ਸਿੱਖ ਸੋਸਾਇਟੀ ਵੱਲੋਂ 12ਵਾਂ ਸਾਲਾਨਾ ਨਗਰ ਕੀਰਤਨ ਆਯੋਜਿਤ

ਇੰਡਿਆਨਾ ਦੀ ਸਿੱਖ ਸੋਸਾਇਟੀ ਵੱਲੋਂ 12ਵਾਂ ਸਾਲਾਨਾ ਨਗਰ ਕੀਰਤਨ ਸਿੱਖ ਡੇ ਪਰੇਡ ਇੰਡੀਆਨਾਪੋਲਿਸ ਵਿੱਚ ਕਰਵਾਇਆ ਗਿਆ, ਜਿਸ ਵਿੱਚ ਅਮਰੀਕਾ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ 25 ਅਪ੍ਰੈਲ ਨੂੰ ਡਾਊਨਟਾਊਨ ਇੰਡੀਆਨਾਪੋਲਿਸ ਦੇ ਵਾਰ ਮੈਮੋਰੀਅਲ ਪਾਰਕ ਵਿੱਚ ਹੋਇਆ। ਨਗਰ ਕੀਰਤਨ ਸ਼ਹਿਰ ਦੀਆਂ ਕਈ ਸੜਕਾਂ ਰਾਹੀਂ ਲੰਘ... Read more

ਇੰਡਿਆਨਾ ਦੀ ਸਿੱਖ ਸੋਸਾਇਟੀ ਵੱਲੋਂ 12ਵਾਂ ਸਾਲਾਨਾ ਨਗਰ ਕੀਰਤਨ ਆਯੋਜਿਤ
Like Save

ਸੰਧਿਆ ਵੇਲੇ ਦਾ ਹੁਕਮਨਾਮਾ – 16 ਅਗਸਤ 2026

ਅੰਗ: 644ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨ... Read more

Like Save