Skip to content
Nitnama app icon Nitnama.
Back to community

ਅਮ੍ਰਿਤ ਵੇਲੇ ਦਾ ਹੁਕਮਨਾਮਾ – 16 ਫਰਵਰੀ 2026

ਅੰਗ: 806
ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥
ਅਰਥ: ਬਿਲਾਵਲੁ ਮਹਲਾ ੫ ॥ ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩। ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।
Like Save

Join the conversation

Loading comments…

Sign in to comment or join the discussion.

More from the community

You may also enjoy these stories

Toon Meraa Bandhap Toon Meraa Bhraataa ॥ Toon Meraa Raakhaa Sabhnee Th

Toon Meraa Bandhap Toon Meraa Bhraataa ॥ Toon Meraa Raakhaa Sabhnee Thaaee Taa Bhau Kehaa Kaarhaa Jeeo ॥1॥meaning: O Lord, You are my true relative and my brother. When You are my Protector everywhere, what fear or anxiety can trouble me?source: Sri Guru Granth Sahib Ji — An... Read more

Like Save

ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, ਜਿਸ ਨਾਲ

ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, ਜਿਸ ਨਾਲ ਅੰਦਰ ਸ਼ਾਂਤੀ, ਤਾਕਤ ਅਤੇ ਸਹਾਰਾ ਮਿਲਦਾ ਹੈ।ਸਰੋਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ — ਅੰਗ 263

Like Save

ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ

ਸ੍ਰੀ ਗੁਰੂ ਅਰਜਨ ਦੇਵ ਜੀ (ਸੰਮਤ ੧੬੨੦-੧੬੬੩, ਸੰਨ ੧੫੬੩-੧੬੦੬) (ਬੇਨਤੀ – ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫ਼ਤਿਹ | ਸਿੱਖ ਇਤਹਾਸ ਬਹੁਤਾਤ ਹੋਣ ਕਰਕੇ ਸਾਡੇ ਕੋਲ ਅਜੇ ਜਾਣਕਾਰੀ ਦੀ ਕਮੀ ਹੈ, ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮੇਹਰ ਰਹੀ ਤਾਂ ਸਭ ਇਤਹਾਸ ਸੁੱਧ ਰੂਪੀ ਸਨਮੁੱਖ ਕਰਾਗੇ |) ਜਨਮ ਤੇ ਬਚਪਨ – ਸ੍ਰੀ ਗੁਰੂ ਅਰਜਨ ਦੇਵ ਜੀ... Read more

ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ
Like Save